22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਵਜੀਦਕੇ ਖ਼ੁਰਦ 'ਚ ਆਰਜ਼ੀ ਰਾਹਤ ਕੈਂਪ ਸਥਾਪਤ <br/>

Ad Position 21
No active advertisement
ਅਜੀਤ ਡੈਸਕ 31-08-2025
ਮਹਿਲ ਕਲਾਂ, 30 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੀਤੇ ਦਿਨੀਂ ਪਏ ਭਾਰੀ ਮੀਂਹ ਦੇ ਮੱਦੇਨਜ਼ਰ ਪਿੰਡ ਵਜੀਦਕੇ ਖ਼ੁਰਦ ਵਿਚ ਕੱਚੇ ਘਰਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਰਜ਼ੀ ਤੌਰ 'ਤੇ ਧਰਮਸ਼ਾਲਾ 'ਚ ਰਾਹਤ ਕੈਂਪ ਬਣਾਇਆ ਗਿਆ ਹੈ | ਐੱਸ.ਡੀ.ਐਮ ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਵਲੋਂ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ ਜਿੱਥੇ 6 ਪਰਿਵਾਰਾਂ ਦੇ ਕਰੀਬ 25 ਮੈਂਬਰ ਰਹਿ ਰਹੇ ਹਨ | ਐੱਸ.ਡੀ.ਐਮ ਦੀ ਅਗਵਾਈ ਵਿਚ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ | ਕਿਸੇ ਵੀ ਜ਼ਰੂਰਤ 'ਤੇ ਤਹਿਸੀਲ ਮਹਿਲ ਕਲਾਂ ਦੇ ਵਾਸੀ 82641-93466 ਕੰਟਰੋਲ ਰੂਮ ਨੰਬਰ 'ਤੇ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸਰਪੰਚ ਮਲੂਕ ਸਿੰਘ ਵਲੋਂ ਮੀਂਹ ਨਾਲ ਨੁਕਸਾਨੇ ਘਰਾਂ ਦਾ ਜਾਇਜ਼ਾ <br/>
Ad Position 24