22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

52 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਦੋ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 31-08-2025
ਬਰਨਾਲਾ, 30 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ 52 ਪੇਟੀਆਂ ਠੇਕਾ ਸ਼ਰਾਬ ਦੇਸੀ ਚੰਡੀਗੜ੍ਹ ਮਾਰਕਾ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ ਆਲਮ, ਐਸ.ਪੀ.(ਡੀ) ਸ੍ਰੀ ਅਸ਼ੋਕ ਕੁਮਾਰ ਸ਼ਰਮਾ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਯੱੁਧ ਨਸ਼ਿਆਂ ਵਿਰੱੁਧ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲੇ, ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਇਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਦੇ ਤਹਿਤ ਸੀ.ਆਈ.ਏ. ਸਟਾਫ਼ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ | ਜੋ ਕਿ ਬਾਹਰਲੇ ਸੂਬਿਆਂ 'ਚੋਂ ਨਾਜਾਇਜ਼ ਸ਼ਰਾਬ ਸਸਤੇ ਭਾਅ 'ਤੇ ਲਿਆ ਕੇ ਵੇਚਣ ਦੇ ਆਦੀ ਹਨ | ਪੁਲਿਸ ਨੂੰ ਇਹ ਵੀ ਪਤਾ ਲੱਗਿਆ ਕਿ ਕੁੱਝ ਸ਼ਰਾਬ ਵੇਚਣ ਵਾਲੇ ਵਿਅਕਤੀ ਧਨੌਲਾ ਨੇੜੇ ਘੁੰਮਦੇ ਦੇਖੇ ਗਏ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਗੋਬਿੰਦ ਸਿੰਘ ਪੱੁਤਰ ਗੁਲਾਬ ਸਿੰਘ ਵਾਸੀ ਹੰਡਿਆਇਆ ਰੋਡ ਬਰਨਾਲਾ, ਕਰਨਜੋਤ ਸਿੰਘ ਉਰਫ਼ ਕਰਨ ਪੱੁਤਰ ਕੁਲਵਿੰਦਰ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ 52 ਪੇਟੀਆਂ ਠੇਕਾ ਸ਼ਰਾਬ ਦੇਸੀ ਜੰਨਤ ਮਸਤ ਸੌਫੀ ਮਾਰਕਾ ਚੰਡੀਗੜ੍ਹ ਬਰਾਮਦ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੇ ਤਫ਼ਤੀਸੀ ਅਫ਼ਸਰ ਸਹਾਇਕ ਥਾਣੇਦਾਰ ਦਲਜੀਤ ਸਿੰਘ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਰਨਾਲਾ ਤੇ ਧਨੌਲਾ ਵਿਖੇ ਟੈਂਡਰਾਂ ਅਤੇ ਵਿਕਾਸ ਕੰਮਾਂ 'ਚ ਹੋ ਰਿਹਾ ਭਿ੍ਸ਼ਟਾਚਾਰ-ਬਾਠ ਅਗਲੀ ਖ਼ਬਰ ਵਿਧਾਇਕ ਉਗੋਕੇ ਦੇ ਆਉਣ ਦੀ ਮਨਾਹੀ ਸੰਬੰਧੀ ਲੱਗੇ ਫਲੈਕਸ ਬੈਨਰ-ਪੁਲਿਸ ਨੇ ਤਿੰਨ ਵਿਅਕਤੀ ਚੁੱਕੇ <br/>
Ad Position 24