12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੁਸੀਬਤ ਦੀ ਘੜੀ ਵਿਚ ਹੜ੍ਹ ਪੀੜਤਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਡਟ ਕੇ ਖੜ੍ਹਾ ਹੈ-ਰਾਹੀ <br/>

Ad Position 21
No active advertisement
ਅਜੀਤ ਡੈਸਕ 02-09-2025
ਸ਼ਹਿਣਾ, 1 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਮੌਜੂਦਾ ਹੜ੍ਹਾਂ ਦੇ ਹਾਲਾਤ ਲਈ ਸਰਕਾਰ ਦੀ ਅਣਗਹਿਲੀ ਵੱਡੀ ਪੱਧਰ 'ਤੇ ਸਾਫ਼ ਨਜ਼ਰ ਆਉਂਦੀ ਹੈ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਇਕ ਮਹੀਨੇ ਤੋਂ ਮੀਂਹ ਨੇ ਤਬਾਹੀ ਮਚਾਈ ਹੋਈ ਹੈ | ਉਸ ਤੋਂ ਸਬਕ ਲੈਂਦਿਆਂ ਪੰਜਾਬ ਸਰਕਾਰ ਅਗਾਉਂ ਪ੍ਰਬੰਧ ਕਰਦੀ ਤਾਂ ਪੰਜਾਬ ਦਾ ਇੰਨੀ ਵੱਡੀ ਪੱਧਰ 'ਤੇ ਨੁਕਸਾਨ ਨਹੀਂ ਸੀ ਹੋਣਾ | ਡਰੇਨਾਂ ਦੀ ਸਫ਼ਾਈ ਵਰ੍ਹਦੇ ਮੀਂਹ ਦੌਰਾਨ ਹੁਣ ਕੀਤੀ ਜਾ ਰਹੀ ਹੈ | ਐੱਡ. ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਲਗਾਤਾਰ ਹੜ੍ਹ ਪੀੜਤ ਲੋਕਾਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਹੜ੍ਹ ਪੀੜਤ ਇਲਾਕਿਆਂ ਵਿਚ ਵਿਚਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਜਾਵੇਗੀ | ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਦੱੁਖ ਦੀ ਇਸ ਘੜੀ ਵਿਚ ਇੱਕਜੁੱਟ ਹੋ ਕੇ ਪੰਜਾਬ ਅਤੇ ਪੰਜਾਬੀ ਲੋਕਾਂ ਨੂੰ ਨੁਕਸਾਨ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਟੀਮ ਸਮੇਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਿੰਡ ਭੋਤਨਾ ਵਾਸੀ ਹੜ੍ਹ ਪੀੜਤਾਂ ਲਈ ਅੱਗੇ ਆਏ
Ad Position 24