12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

'ਆਪ' ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ-ਧਾਲੀਵਾਲ, ਮੰਨਾ

Ad Position 21
No active advertisement
ਅਜੀਤ ਡੈਸਕ 02-09-2025
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 'ਆਪ' ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ: ਹਰਿੰਦਰ ਸਿੰਘ ਧਾਲੀਵਾਲ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਇੱਥੇ ਹੰਡਿਆਇਆ ਰੋਡ (ਨੇੜੇ ਟੀ-ਪੁਆਇੰਟ) ਤੋਂ ਰਾਹਤ ਸਮਗਰੀ ਦਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਰਾਸ਼ਨ ਅਤੇ ਅੱਜ ਪਸ਼ੂਆਂ ਲਈ ਹਰਾ-ਚਾਰਾ, ਸੁੱਕਾ ਦੁੱਧ ਅਤੇ ਹੋਰ ਸਮੱਗਰੀ ਦਾ ਟਰੱਕ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਜਿਹੀ ਕੁਦਰਤੀ ਕਰੋਪੀ ਨਾਲ ਪੰਜਾਬ ਦੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿੱਥੇ ਰਾਸ਼ਨ-ਪਾਣੀ, ਦਵਾਈਆਂ ਅਤੇ ਪਸ਼ੂਆਂ ਲਈ ਹਰੇ ਚਾਰੇ ਦੀ ਜ਼ਰੂਰਤ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਮੀਤ ਹੇਅਰ ਖ਼ੁਦ ਵੀ ਅਜਨਾਲਾ ਵਿਚ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਹੋਰ ਆਗੂ ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨਾ ਲਾਉਣ ਆਏ ਪ੍ਰਵਾਸੀ ਮਜ਼ਦੂਰਾਂ ਨੇ ਰੁਪਈਆਂ ਖ਼ਾਤਰ ਕੀਤਾ ਆਪਣੇ ਸਾਥੀ ਦਾ ਕਤਲ, ਪੁਲਿਸ ਜਾਂਚ 'ਚ ਜੁਟੀ ਅਗਲੀ ਖ਼ਬਰ ਹੜ੍ਹ ਪੀੜਤਾਂ ਨੂੰ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਸੁਖਪਾਲ ਸਿੰਘ ਰੁਪਾਣਾ <br/>
Ad Position 24