15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਲਈ 'ਆਪ' ਸਰਕਾਰ ਜ਼ਿੰਮੇਵਾਰ, 5 ਨੂੰ ਡਿਪਟੀ ਕਮਿਸ਼ਨਰ ਅੱਗੇ ਕੀਤੇ ਜਾਣਗੇ ਵੱਡੇ ਇਕੱਠ-ਉਗਰਾਹਾਂ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਦੇ ਕਾਰਨ ਅਤੇ ਇਸ ਦਾ ਹੱਲ ਕਰਾਉਣ ਸਬੰਧੀ, ਪੰਜਾਬ ਸਰਕਾਰ ਦੁਆਰਾ ਪੰਚਾਇਤੀ ਜ਼ਮੀਨਾਂ ਤੇ ਕਾਰਪੋਰੇਟਾਂ ਜਗੀਰਦਾਰਾਂ ਦੇ ਕਬਜ਼ੇ ਕਰਾਉਣ ਦੇ ਵਿਰੋਧ ਅਤੇ ਪੰਜਾਬ ਸਰਕਾਰ ਦੁਆਰਾ ਕਿਸਾਨ ਲਹਿਰ ਤੇ ਵਿੱਢੇ ਜਬਰ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਦੀ ਦਾਣਾ ਮੰਡੀ ਵਿਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਅਤੇ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਨੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਅਤੇ ਮਨੁੱਖਾਂ ਦਾ ਜਾਨੀ ਅਤੇ ਘਰਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕੁਦਰਤੀ ਕਰੋਪੀ ਹੈ | ਤਬਾਹੀ ਦੀ ਜ਼ਿੰਮੇਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਕਿਉਂਕਿ ਸਰਕਾਰ ਨੇ ਬਰਸਾਤ ਦੇ ਦਿਨਾਂ ਵਿਚ ਹੜ੍ਹਾਂ ਵਰਗੇ ਹਾਲਾਤ ਨੂੰ ਰੋਕਣ ਲਈ ਕੋਈ ਅਗਾਊਾ ਪ੍ਰਬੰਧ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ 5 ਸਤੰਬਰ ਨੂੰ ਸਾਰੇ ਜ਼ਿਲ੍ਹੇ ਹੈਡਕੁਆਰਟਰਾਂ 'ਤੇ ਵੱਡੇ ਇਕੱਠਾਂ ਰਾਹੀਂ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰਾਖੰਡ ਅਤੇ ਹੋਰਨਾਂ ਥਾਵਾਂ 'ਤੇ ਬਦਲ ਫੱਟਣ ਅਤੇ ਭਾਰੀ ਵਰਖਾ ਪੈਣ ਦੇ ਵਰਤਾਰੇ ਸਦਕਾ ਵੱਡੇ ਪੱਧਰ ਤੇ ਜਾਨ-ਮਾਲ ਫ਼ਸਲਾਂ ਘਰ-ਘਾਟ ਅਤੇ ਜ਼ਮੀਨਾਂ ਦੀ ਬਰਬਾਦੀ ਹੋਈ ਹੈ | ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ | ਇਸ ਲਈ ਕੌਮੀ ਆਫ਼ਤ ਫ਼ੰਡ ਜਾਰੀ ਕਰ ਕੇ ਵੱਡੇ ਪੱਧਰ ਤੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇ, ਬਰਸਾਤੀ ਪਾਣੀ ਦੇ ਪ੍ਰਦੂਸ਼ਣ ਸਦਕਾ ਪੈਦਾ ਹੋ ਸਕਣ ਵਾਲੀਆਂ ਤੇ ਵੱਡੇ ਪੱਧਰ 'ਤੇ ਫ਼ੈਲਣ ਵਾਲੀਆਂ ਬਿਮਾਰੀਆਂ ਦੀ ਅਗਾਊਾ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣ | ਬੁਲਾਰਿਆਂ ਨੇ ਕਿਹਾ ਕਿ ਜ਼ਮੀਨਾਂ ਦੀ ਰਾਖੀ, ਜ਼ਮੀਨ ਪ੍ਰਾਪਤੀ, ਜ਼ਮੀਨਾਂ ਦੀ ਪੱਕੀ ਮਾਲਕੀ ਲੈਣ ਅਤੇ ਜਥੇਬੰਦੀ ਦੀ ਰਾਖੀ ਲਈ 14 ਸਤੰਬਰ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ 'ਰਾਖੀ ਕਰੋ ਮੁਹਿੰਮ' ਨੂੰ ਪਿੰਡਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਆਗੂ ਨੂੰ ਗਿ੍ਫ਼ਤਾਰ ਕਰਨ ਆਈ ਪੁਲਿਸ ਦਾ ਵਿਰੋਧ ਕੀਤਾ ਜਾਵੇ | ਇਸ ਮੌਕੇ ਸੂਬਾ ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਅਮਰੀਕ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਸੁਦਾਗਰ ਸਿੰਘ, ਸੂਬਾ ਅÏਰਤ ਆਗੂ ਹਰਿੰਦਰ ਕੌਰ ਬਿੰਦੂ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਹੜ੍ਹ ਪੀੜਤਾਂ ਦੀ ਮਦਦ ਲਈ ਆਇਆ ਅੱਗੇ-ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਪੀੜਿ੍ਹਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਪ੍ਰਬੰਧ ਕੀਤਾ ਗਿਆ-ਭਗਤਪੁਰਾ
Ad Position 24