ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਬਾਰਸ਼ ਅਤੇ ਹੜ੍ਹ ਦੇ ਕਹਿਰ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਸਹਾਇਤਾ ਲਈ ਟਰਾਈਡੈਂਟ ਗਰੁੱਪ ਅੱਗੇ ਆਇਆ ਹੈ | ਕੰਪਨੀ ਨੇ ਰਾਹਤ ਮੁਹਿੰਮ ਦੀ ਸ਼ੁਰੂਆਤ ਕਰਦਿਆਂ 70 ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਰਾਸ਼ਨ ਸਮੱਗਰੀ ਵੰਡ ਕੇ ਸਮੇਂ 'ਤੇ ਸਹਾਇਤਾ ਸੁਨਿਸ਼ਚਿਤ ਕੀਤੀ | ਇਹ ਰਾਹਤ ਮੁਹਿੰਮ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਗਰੁੱਪ ਸੀ.ਐਚ.ਆਰ.ਓ. ਪੂਜਾ ਲੂਥਰਾ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ | ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸ਼੍ਰੀ ਰੁਪਿੰਦਰ ਗੁਪਤਾ ਅਤੇ ਸ਼੍ਰੀ ਪਵਨ ਸਿੰਗਲਾ ਦਾ ਵਿਸ਼ੇਸ਼ ਯੋਗਦਾਨ ਰਿਹਾ | ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਨੇ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਧੀਨ 4 ਲੱਖ ਰੁਪਏ ਦੀ ਰਕਮ ਦਾ ਚੈਕ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਟੀ. ਬੇਨਿਥ ਨੂੰ ਸੌਂਪਿਆ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ | ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ ਦੇ ਪ੍ਰਤੀਨਿਧੀਆਂ ਨੇ ਸੰਗਠਨ ਦੀ ਇਸ ਵਚਨਬੱਧਤਾ ਨੂੰ ਦੁਹਰਾਇਆ ਕਿ ਕੰਪਨੀ ਹਮੇਸ਼ਾ ਜ਼ਰੂਰਤ ਦੀ ਘੜੀ ਵਿਚ ਲੋਕਾਂ ਦੇ ਨਾਲ ਖੜੀ ਰਹੇਗੀ | ਟਰਾਈਡੈਂਟ ਗਰੁੱਪ ਦਾ ਮੰਨਣਾ ਹੈ ਕਿ ਸਾਂਝੇ ਯਤਨ ਅਤੇ ਸੰਵੇਦਨਸ਼ੀਲਤਾ ਨਾਲ ਪ੍ਰਭਾਵਿਤ ਪਰਿਵਾਰਾਂ ਵਿਚ ਆਸ ਤੇ ਰਾਹਤ ਪਹੁੰਚਾਈ ਜਾ ਸਕਦੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਕੰਪਨੀ ਅੱਗੇ ਵੀ ਹਰ ਆਫ਼ਤ ਵਿਚ ਲੋਕਾਂ ਨਾਲ ਮਿਲ ਕੇ ਕੰਮ ਕਰੇਗੀ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ |