13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਹੜ੍ਹ ਪੀੜਤਾਂ ਦੀ ਫੜੀ ਬਾਂਹ

Ad Position 21
No active advertisement
ਅਜੀਤ ਡੈਸਕ 04-09-2025

ਤਪਾ ਮੰਡੀ, 3 ਸਤੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਸਮੁੱਚੀ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਤਪਾ ਇਲਾਕੇ ਅੰਦਰ ਪਾਰਟੀ ਦੇ ਜੁਝਾਰੂ ਵਰਕਰ ਵੀ ਲੋਕ ਸੇਵਾ 'ਚ ਡਟੇ ਹੋਏ ਹਨ | ਇਸੇ ਲੜੀ ਤਹਿਤ ਪਾਰਟੀ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਵਲੋਂ ਤਪਾ ਦੀ ਬਾਜ਼ੀਗਰ ਬਸਤੀ ਵਿਖੇ ਬਰਸਾਤ ਕਾਰਨ 100 ਤੋਂ ਵੱਧ ਪਰਿਵਾਰਾਂ ਨੂੰ ਤਿਰਪਾਲਾਂ ਵੰਡੀਆਂ, ਜਿਨ੍ਹਾਂ ਦੀਆਂ ਛੱਤਾਂ ਵਿਚੋਂ ਪਾਣੀ ਸਿਮ ਰਿਹਾ ਸੀ | ਇਸ ਮੌਕੇ ਭਗਵਾਨ ਸਿੰਘ ਭਾਨਾ ਮੌੜ, ਸਰਪੰਚ ਡੋਗਰ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੀਪਾ, ਭਗਵੰਤ ਚੱਠਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਗੁਰਜਿੰਦਰ ਸਿੰਘ, ਹਰਦੀਪ ਛੰਨਾ ਆਦਿ ਨੇ ਉਨ੍ਹਾਂ ਦਾ ਸਹਿਯੋਗ ਕੀਤਾ | ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਤਰਲੋਚਨ ਬਾਂਸਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਉਨ੍ਹਾਂ ਵਲੋਂ ਇੱਕਜੁੱਟ ਹੋ ਕੇ ਇਸ ਅÏਖੇ ਸਮੇਂ ਵਿਚ ਘਰ-ਘਰ ਬਸਤੀਆਂ ਦੇ ਵਿਚ ਜਾ ਕੇ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਅÏਖੇ ਸਮੇਂ ਦੇ ਚੱਲਦਿਆਂ ਕਿਸੇ ਵੀ ਪਰਿਵਾਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜਦਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵਲੋਂ ਹੋਰ ਵੀ ਵੱਖ-ਵੱਖ ਬਸਤੀਆਂ 'ਚ ਤਰਪਾਲਾਂ ਵੰਡ ਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਸਿੰਘ ਯਾਦਗਾਰੀ ਸਮਾਗਮ 27 ਨੂੰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਬੁਢਲਾਡਾ ਤਹਿਸੀਲ ਤੇ ਸੇਵਾ ਕੇਂਦਰ ਦਾ ਨਿਰੀਖਣ <br/>
Ad Position 24