13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰਸ਼ਰਨ ਸਿੰਘ ਯਾਦਗਾਰੀ ਸਮਾਗਮ 27 ਨੂੰ

Ad Position 21
No active advertisement
ਅਜੀਤ ਡੈਸਕ 04-09-2025
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਵਲੋਂ ਗੁਰਸ਼ਰਨ ਸਿੰਘ ਯਾਦਗਾਰੀ ਸੂਬਾਈ ਸਮਾਗਮ 27 ਸਤੰਬਰ ਨੂੰ ਸਵੇਰੇ 11 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਜਾਵੇਗਾ | ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਮੰਚ ਦੀ ਸੂਬਾ ਕਮੇਟੀ ਦੀ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਪੰਜਾਬ ਅੰਦਰ ਬਣੀ ਹੜ੍ਹਾਂ ਦੀ ਗੰਭੀਰ ਹਾਲਤ ਕਾਰਨ ਅੰਮਿ੍ਤਸਰ 13 ਸਤੰਬਰ ਨੂੰ ਖ਼ਾਲਸਾ ਨਿਵਾਸ ਅੰਮਿ੍ਤਸਰ ਕਲਾਕਾਰ ਅਤੇ ਗੁਰਸ਼ਰਨ ਸਿੰਘ ਦੇ ਵਡੇਰੇ ਪਰਿਵਾਰ ਦੀ ਮਿਲਣੀ ਤਾਂ ਜ਼ਰੂਰ ਹੋਵੇਗੀ ਪਰ ਗੀਤ ਸੰਗੀਤ, ਵਿਚਾਰ ਚਰਚਾ ਅਤੇ ਨਾਟਕਾਂ ਦਾ ਪ੍ਰੋਗਰਾਮ 27 ਸਤੰਬਰ ਨੂੰ ਬਰਨਾਲਾ ਵਿਖੇ ਹੀ ਹੋਏਗਾ | ਇਸ ਵਿਚ ਵਿਦਵਾਨਾਂ ਦੀ ਵਿਚਾਰ ਚਰਚਾ, ਲੋਕ ਸੰਗੀਤ ਮੰਡਲੀ ਭਦੌੜ, ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ, ਲੋਕ ਸੰਗੀਤ ਮੰਡਲੀ ਜੀਦਾ ਤੋਂ ਇਲਾਵਾ ਕੇਵਲ ਧਾਲੀਵਾਲ ਅਤੇ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ 'ਚ ਨਾਟਕ ਖੇਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਬਰਸਾਤ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਹੜ੍ਹ ਪੀੜਤਾਂ ਦੀ ਫੜੀ ਬਾਂਹ
Ad Position 24