ਬਰਨਾਲਾ, 3 ਸਤੰਬਰ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਸੁਧੀਰ ਕੁਮਾਰ ਦੀ ਅਦਾਲਤ ਵਲੋਂ ਸੜਕ ਦੁਰਘਟਨਾ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਅਤੇ ਐਡਵੋਕੇਟ ਰੁਪਿੰਦਰ ਸਿੰਘ ਮਹਿਤਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਮਾਨ ਨੇ ਦੱਸਿਆ ਕਿ ਮੱੁਦਈ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਕਿ ਉਸ ਦੇ ਪਿਤਾ ਸਾਈਕਲ ਪਰ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸੀ | ਜਦੋਂ ਉਹ ਪੁਲਿਸ ਲਾਈਨ ਬਰਨਾਲਾ ਕੋਲ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਨੇ ਅਣਗਹਿਲੀ ਨਾਲ ਉਸ ਦੇ ਪਿਤਾ ਵਿਚ ਟੱਕਰ ਮਾਰ ਦਿੱਤੀ ਅਤੇ ਦੌਰਾਨੇ ਇਲਾਜ ਉਸ ਦੇ ਪਿਤਾ ਦੀ ਮੌਤ ਹੋ ਗਈ | ਜਿਸ ਬਾਬਤ 19 ਅਕਤੂਬਰ 2024 ਨੂੰ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਨੰ: 455 ਮੁਕੰਦ ਸਿੰਘ ਵਾਸੀ ਬਰਨਾਲਾ ਵਿਰੱੁਧ ਐਕਸੀਡੈਂਟ ਕਰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਦਰਜ ਹੋਇਆ ਸੀ | ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਉਪਰੋਕਤ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |