13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਐਸ. ਡੀ. ਸਭਾ ਬਰਨਾਲਾ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਨੂੰ ਦੋ ਲੱਖ ਇਕ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 04-09-2025
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਨਾਤਨ ਧਰਮ ਸਭਾ (ਰਜਿ:) ਬਰਨਾਲਾ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਦੋ ਲੱਖ ਇਕ ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ | ਐਸ. ਡੀ. ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ, ਜਨਰਲ ਸਕੱਤਰ ਸ਼ਿਵ ਸਿੰਗਲਾ, ਸਭਾ ਦੇ ਸੀਨੀਅਰ ਮੈਂਬਰ ਜਤਿੰਦਰ ਗੋਇਲ, ਸਵਿੰਦਰ ਕੁਮਾਰ, ਪ੍ਰਵੀਨ ਸਿੰਗਲਾ, ਐਸ.ਐਸ.ਡੀ. ਕਾਲਜ ਬਰਨਾਲਾ ਦੇ ਪਿ੍ੰਸੀਪਲ ਡਾ: ਰਾਕੇਸ਼ ਜਿੰਦਲ ਵਲੋਂ 2,01,000 ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਨੂੰ ਸੌਂਪਿਆ ਗਿਆ | ਜਿਸ 'ਤੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਐਸ.ਡੀ. ਸਭਾ ਦਾ ਵਿਸ਼ੇਸ਼ ਧੰਨਵਾਦ ਕੀਤਾ | ਚੇਅਰਮੈਨ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਡੀ ਸੰਸਥਾ ਵਲੋਂ ਜਿੱਥੇ ਵਿੱਦਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਲਈ ਐਸ.ਐਸ.ਡੀ ਕਾਲਜ ਸਮੇਤ ਸੱਤ ਸਕੂਲ ਅਤੇ ਹੋਰ ਕਈ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ ਉੱਥੇ ਹੀ ਧਰਮ ਅਤੇ ਮਾਨਵਤਾ ਦੀ ਸੇਵਾ ਵਿਚ ਵੀ ਸਦਾ ਮੋਹਰੀ ਰੋਲ ਅਦਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਜਦੋਂ ਵੀ ਕੋਈ ਕੁਦਰਤੀ ਆਫ਼ਤ ਆਈ ਹੈ ਤਾਂ ਐਸ.ਡੀ. ਸਭਾ ਨੇ ਆਪਣਾ ਫ਼ਰਜ਼ ਸਮਝਦਿਆਂ ਅੱਗੇ ਹੋ ਕੇ ਆਪਣਾ ਯੋਗਦਾਨ ਪਾਇਆ ਹੈ | ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਕਿਹਾ ਕਿ ਐਸ. ਡੀ. ਸਭਾ ਵਲੋਂ ਆਪਣਾ ਫ਼ਰਜ਼ ਸਮਝਦਿਆਂ ਇਹ ਦੋ ਲੱਖ ਇਕ ਹਜ਼ਾਰ ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਲੀਫ ਫ਼ੰਡ ਵਿਚ ਪਾਈ ਜਾ ਰਹੀ ਹੈ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਅਸੀਂ ਹਰ ਤਰ੍ਹਾਂ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਾਂ | ਉਨ੍ਹਾਂ ਦੱਸਿਆ ਕਿ ਐਸ.ਐਸ.ਡੀ. ਕਾਲਜ ਵਿਚ ਹੜ੍ਹ ਪੀੜ੍ਹਤਾਂ ਲਈ ਇਕ ਬੇਸ ਕੈਂਪ ਬਣਾ ਦਿੱਤਾ ਹੈ | ਜਿੱਥੇ ਇਕ ਵੱਡੇ ਹਾਲ ਵਿਚ 50 ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਜੋ ਵੀ ਸਾਡੀ ਡਿਊਟੀ ਲਾਵੇਗਾ, ਅਸੀਂ ਆਪਣਾ ਫ਼ਰਜ਼ ਸਮਝਕੇ ਪੂਰਾ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਦੀ ਵਿਖੇ ਤੇਜ਼ ਬਾਰਿਸ਼ ਨਾਲ ਕਈ ਘਰਾਂ ਦੀਆਂ ਕੰਧਾਂ 'ਚ ਪਈਆਂ ਤਰੇੜਾਂ ਅਗਲੀ ਖ਼ਬਰ ਸੜਕ ਦੁਰਘਟਨਾ ਦੇ ਕੇਸ ਵਿਚ ਇਕ ਬਰੀ
Ad Position 24