13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਰਨਾਲਾ ਵਲੋਂ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਮਹਿਲ ਕਲਾਂ, 3 ਸਤੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਸ੍ਰੀ ਟੀ. ਬੈਨਿਥ ਡਿਪਟੀ ਕਮਿਸ਼ਨਰ ਅਤੇ ਸ੍ਰੀ ਸਰਫ਼ਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਅੱਜ ਮਹਿਲ ਕਲਾਂ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਭਾਰੀ ਮੀਂਹ ਕਾਰਨ ਇਮਾਰਤਾਂ, ਫ਼ਸਲਾਂ ਆਦਿ ਦਾ ਨੁਕਸਾਨ ਹੋਇਆ ਹੈ | ਨਾਲ ਹੀ ਉਨ੍ਹਾਂ ਨੇ ਇਨ੍ਹਾਂ ਪਿੰਡਾਂ 'ਚ ਸਥਾਪਤ ਕੀਤੇ ਰਾਹਤ ਕੈਂਪਾਂ ਦਾ ਜਾਇਜ਼ਾ ਲਿਆ | ਉਨ੍ਹਾਂ ਪਿੰਡ ਰਾਏਸਰ ਪੰਜਾਬ, ਚੰਨਣਵਾਲ ਅਤੇ ਸਹੌਰ ਦਾ ਦੌਰਾ ਕੀਤਾ | ਇਨ੍ਹਾਂ ਪਿੰਡਾਂ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਅਸੁਰੱਖਿਅਤ ਹੋਈਆਂ ਇਮਾਰਤਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਥਾਵਾਂ 'ਚ ਨਾ ਬੈਠਣ ਅਤੇ ਆਪਣੇ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨਾਲ ਰਾਬਤਾ ਕਰ ਕੇ ਪਿੰਡਾਂ 'ਚ ਬਣੇ ਰਾਹਤ ਕੈਂਪਾਂ 'ਚ ਸ਼ਿਫ਼ਟ ਹੋ ਜਾਣ | ਇਸ ਸਬੰਧੀ ਪਿੰਡਾਂ 'ਚ ਮੁਨਿਆਦੀ ਵੀ ਕਰਵਾਈ ਜਾ ਰਹੀ ਹੈ | ਉਨ੍ਹਾਂ ਪਿੰਡ ਚੰਨਣਵਾਲ ਦੇ ਸਰਕਾਰੀ ਸੀਨੀਅਰ ਸਕੂਲ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ 'ਚ ਰਹਿ ਰਹੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਜਿਹੜੇ ਘਰ ਦੀਆਂ ਇਮਾਰਤਾਂ ਮੀਂਹ ਕਾਰਨ ਖ਼ਰਾਬ ਹੋ ਗਈਆਂ ਹਨ, ਲਈ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕੈਂਪਾਂ 'ਚ ਮੌਜੂਦ ਲੋਕਾਂ ਦਾ ਹਾਲ ਜਾਣਿਆ ਅਤੇ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਖਾਣ-ਪੀਣ ਅਤੇ ਰਹਿਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ | ਸ੍ਰੀ ਟੀ. ਬੈਨਿਥ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਬਰਨਾਲਾ 'ਚ ਕੁੱਲ 30 ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਵਿਚ 440 ਲੋਕਾਂ ਨੂੰ ਸ਼ਿਫ਼ਟ ਕੀਤਾ ਗਿਆ ਹੈ | ਸ੍ਰੀ ਸਰਫ਼ਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਨਿਰੰਤਰ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਮੈਡਮ ਸੋਨਮ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸ੍ਰੀ ਸ਼ਿਵਾਂਸ਼ ਰਾਠੀ, ਗ੍ਰਾਮ ਪੰਚਾਇਤਾਂ ਅਤੇ ਹੋਰ ਅਫ਼ਸਰ ਮੌਜੂਦ ਸਨ |
ਪੰਚਾਇਤਾਂ ਨੂੰ ਘਰ-ਘਰ ਜਾ ਕੇ ਸਰਵੇ ਕਰਨ ਦੇ ਨਿਰਦੇਸ਼ ਦਿੱਤੇ ਗਏ-ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਪੰਚਾਇਤਾਂ ਨੂੰ ਆਪਣੇ ਆਪਣੇ ਪਿੰਡਾਂ ਦੇ ਘਰ-ਘਰ ਜਾ ਕੇ ਸਰਵੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਵੇ ਦੌਰਾਨ ਇਸ ਗੱਲ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇ ਕਿ ਕਿਸੇ ਵੀ ਅਸੁਰੱਖਿਅਤ ਇਮਾਰਤ 'ਚ ਕੋਈ ਵੀ ਪਿੰਡ ਵਾਸੀ ਨਾ ਰਹੇ ਅਤੇ ਇਸ ਤਰ੍ਹਾਂ ਦੀਆਂ ਇਮਾਰਤਾਂ ਤੋਂ ਲੋਕਾਂ ਨੂੰ ਕੈਂਪਾਂ 'ਚ ਸ਼ਿਫ਼ਟ ਕੀਤਾ ਜਾਵੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਸੁਰੱਖਿਅਤ ਘਰ ਤੁਰੰਤ ਛੱਡ ਕੇ ਕੈਂਪਾਂ 'ਚ ਪੁੱਜਣ |
Ad Position 22
No active advertisement
ਪਿਛਲੀ ਖ਼ਬਰ ਬਾਜੀਜ਼ਰ ਬਸਤੀ ਦੇ ਲੋਕਾਂ ਵਲੋਂ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਜ਼ਿਲ੍ਹਾ ਵਾਸੀ ਅਸੁਰੱਖਿਅਤ ਇਮਾਰਤਾਂ 'ਚੋਂ ਨਿੱਕਲ ਕੇ ਰਾਹਤ ਕੈਂਪਾਂ 'ਚ ਆਸਰਾ ਲੈਣ-ਡਿਪਟੀ ਕਮਿਸ਼ਨਰ
Ad Position 24