14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹਰਿੰਦਰ ਸਿੰਘ ਧਾਲੀਵਾਲ ਨੇ ਪੀੜਤਾਂ ਦੇ ਘਰੇ ਜਾ ਕੇ ਹਾਲ ਜਾਣਿਆ

Ad Position 21
No active advertisement
ਅਜੀਤ ਡੈਸਕ 04-09-2025
ਧਨੌਲਾ, 3 ਸਤੰਬਰ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਬਰਸਾਤ ਉਪਰੰਤ ਨਾਜ਼ੁਕ ਸਥਿਤੀਆਂ ਦਾ ਸਾਹਮਣਾ ਕਰ ਰਹੇ ਵਾਰਡ ਨੰਬਰ 1, 3, 8, 9, 11 ਅਤੇ 12 ਦੇ ਪੀੜਤ ਲੋਕਾਂ ਦੇ ਘਰੇ ਜਾ ਕੇ ਲੋਕਾਂ ਦਾ ਹਾਲ ਚਾਲ ਜਾਣਿਆ | ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਏ ਪੰਜਾਬ ਵਾਸੀਆਂ ਨਾਲ ਇਸ ਦੁੱਖ ਦੀ ਘੜੀ ਵਿਚ ਸਮੁੱਚੀ ਪੰਜਾਬ ਸਰਕਾਰ ਖੜੀ ਹੈ ਅਤੇ ਖੜੀ ਰਹੇਗੀ | ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਦੀ ਬਕਾਇਦਾ ਡਿਊਟੀ ਲਗਾ ਦਿੱਤੀ ਗਈ ਹੈ ਤਾਂ ਕਿ ਪ੍ਰਭਾਵਿਤ ਲੋਕਾਂ ਦੀ ਲਿਸਟ ਬਣਾ ਕੇ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਕਿ ਤੁਰੰਤ ਸਹਾਇਤਾ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਡਾ: ਸਰਾਜ ਘਨੌਰ, ਵਿੱਕੀ ਧਾਲੀਵਾਲ, ਜਸਵਿੰਦਰ ਸਿੰਘ ਸੰਘੇੜਾ, ਗੁਰਪ੍ਰੀਤ ਸਿੰਘ ਭੱਦਲਵੱਢ, ਸੀਨੀਅਰ ਆਗੂ ਸਤਿਨਾਮ ਸਿੰਘ ਫ਼ਤਿਹ, ਬੂਟਾ ਸਿੰਘ ਢਿੱਲੋਂ, ਮੇਵਾ ਸਿੰਘ ਢਿੱਲੋਂ, ਮੇਵਾ ਸਿੰਘ ਢੱਡਾ, ਗੁਰਲਾਭ ਸਿੰਘ, ਹਰਦੀਪ ਸਿੰਘ, ਸੁਰਿੰਦਰ ਸਿੰਘ ਛਿੰਦਾ, ਬਿੱਲੂ ਖ਼ਾਨ ਅਤੇ ਸਾਹਿਬ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ ਤੇਜ਼ ਮੀਂਹ ਨਾਲ ਘਰਾਂ ਦੀਆਂ ਛੱਤਾਂ ਡਿੱਗਣ ਕਰ ਕੇ ਪਰਿਵਾਰਾਂ ਦਾ ਭਾਰੀ ਆਰਥਿਕ ਨੁਕਸਾਨ ਅਗਲੀ ਖ਼ਬਰ ਗ੍ਰਾਮ ਪੰਚਾਇਤ ਮਹਿਲ ਕਲਾਂ ਵਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਤਰਪਾਲਾਂ ਵੰਡਣ ਦੀ ਮੁਹਿੰਮ ਸ਼ੁਰੂ
Ad Position 24