ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਉੱਤਰਾਖੰਡ ਫਿਜ਼ੀਕਲੀ ਚੈਲੇਂਜਡ ਕਿ੍ਕਟ ਐਸੋਸੀਏਸ਼ਨ ਵਲੋਂ ਜ਼ੀਰਕਪੁਰ ਵਿਖੇ ਕਰਵਾਏ ਕਿ੍ਕਟ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਹਿਮਾਚਲ ਪ੍ਰਦੇਸ ਨੂੰ 43 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ | ਜਿਸ ਵਿਚ ਖਿਡਾਰੀ ਪਰਵੇਜ਼ ਖ਼ਾਨ ਪੁੱਤਰ ਸਦੀਕ ਮੁਹੰਮਦ ਵਾਸੀ ਹੰਡਿਆਇਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖਿਡਾਰੀ ਪਰਵੇਜ਼ ਖ਼ਾਨ ਦਾ ਬਰਨਾਲਾ ਪਹੁੰਚਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ ਤੇ ਵਧਾਈ ਦਿੱਤੀ | ਇਸ ਮੌਕੇ ਖੇਡ ਵਿਭਾਗ ਦਾ ਸਟਾਫ਼ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ |