ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਡੀ ਗਰੁੱਪ ਪ੍ਰੋਗਰਾਮ ਵਲੋਂ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਹਿਯੋਗ ਨਾਲ ਇਕ ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਬਡੀ ਗਰੁੱਪ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ: ਅਨਿਲ ਸੋਰੀ, ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋ: ਕੁਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਅੱਜ ਕੱਲ੍ਹ ਦੀ ਨੌਜਵਾਨੀ ਪੀੜੀ ਨਸ਼ਿਆਂ ਵਿਚ ਦਲ-ਦਲ ਵਿਚ ਫਸ ਰਹੀ ਹੈ | ਇਸ ਕਰ ਕੇ ਨਸ਼ਾ ਦੀ ਵਰਤੋਂ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਦੀ ਸਹੁੰ ਚੱੁਕੀ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |