14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 04-09-2025
ਰੂੜੇਕੇ ਕਲਾਂ, 3 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਸ਼ਤਰੰਜ ਮੁਕਾਬਲੇ ਵਿਚੋਂ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋਨ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸੰਸਥਾ ਦੀ ਵਿਦਿਆਰਥਣ ਅਨੁਰੀਤ ਕੌਰ, ਜਸਨੂਰ ਕੌਰ, ਏਕਮਜੋਤ ਕੌਰ, ਲਵਪ੍ਰੀਤ ਕੌਰ, ਚਾਹਤਪ੍ਰੀਤ ਸ਼ਰਮਾ ਨੇ ਭਾਗ ਲਿਆ ਸੀ | ਏਕਮਜੋਤ ਕੌਰ ਤੇ ਲਵਪ੍ਰੀਤ ਕੌਰ ਦੀ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ | ਇਸ ਮੌਕੇ ਸੁਮਨ ਸ਼ਰਮਾ, ਕੋਆਰਡੀਨੇਟਰ ਨਰਿੰਦਰ ਕੌਰ, ਡੀ.ਪੀ.ਈ. ਸੁਖਰਾਜ ਸਿੰਘ, ਕੋਚ ਰਵੀ ਰਾਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਸਕੂਲ ਧੌਲਾ ਗਲੋਬਲ ਐਜੂਕੇਟਰਜ਼ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24