14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਨੁਕਸਾਨੇ ਗਏ ਘਰਾਂ ਦੇ ਪੀੜਤ ਪਰਿਵਾਰਾਂ ਦੀ ਲਈ ਸਾਰ

Ad Position 21
No active advertisement
ਅਜੀਤ ਡੈਸਕ 04-09-2025
ਟੱਲੇਵਾਲ, 3 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਦੂਜੀ ਵਾਰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਈਆਂ ਪਰ ਹਲਕਾ ਵਿਧਾਇਕ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋੜਵੰਦ ਪਰਿਵਾਰਾਂ ਦੇ ਨੁਕਸਾਨੇ ਗਏ ਘਰਾਂ ਦੀ ਇਕ ਵਾਰ ਵੀ ਪੌੜੀ ਨਹੀਂ ਚੜੇ੍ਹ | ਇਹ ਸ਼ਬਦ ਗੁਰਮੇਲ ਸਿੰਘ ਮੌੜ ਸੀਨੀਅਰ ਕਾਂਗਰਸੀ ਆਗੂ ਅਤੇ ਕੁਆਰਡੀਨੇਟਰ ਧੂਰੀ ਨੇ ਪਿੰਡ ਟੱਲੇਵਾਲ, ਭੋਤਨਾ, ਕੈਰੇ ਅਤੇ ਪੱਖੋਕੇ ਵਿਖੇ ਮੀਂਹ ਕਾਰਨ ਨੁਕਸਾਨੇ ਘਰਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਆਪਣੇ ਹਰ ਸੰਬੋਧਨ ਵਿਚ ਹਲਕੇ ਵਿਚ ਮੀਂਹ ਕਾਰਨ ਕੋਈ ਨੁਕਸਾਨ ਨਾ ਹੋਣ ਦਾ ਜ਼ਿਕਰ ਕਰਦਾ ਹੈ ਪਰ ਪਤਾ ਜ਼ਮੀਨੀ ਪੱਧਰ 'ਤੇ ਆ ਕੇ ਲੱਗਦਾ ਹੈ, ਕਿ ਲੋੜਵੰਦ ਪਰਿਵਾਰ ਕਿਸ ਕਦਰ ਮਾੜੇ ਹਾਲਾਤਾਂ ਨਾਲ ਘੁਲ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪਰਿਵਾਰਾਂ ਨੂੰ ਮਿਲ ਕੇ ਜਿੱਥੇ ਮੁਆਵਜ਼ੇ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ ੳੱੁਥੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ | ਇਸ ਮੌਕੇ ਭੋਲਾ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਜਗਸੀਰ ਸਿੰਘ, ਚਮਕੌਰ ਸਿੰਘ, ਜੰਟਾ ਸਿੰਘ, ਭੂਰਾ ਸਿੰਘ, ਮਿੰਟੂ ਸਿੰਘ, ਕਰਨੈਲ ਸਿੰਘ, ਸੇਰ ਸਿੰਘ, ਪਵਨ ਸਿੰਘ, ਰੇਸ਼ਮ ਸਿੰਘ, ਗੁਰਜੰਟ ਸਿੰਘ, ਕੌਰ ਸਿੰਘ, ਹੁਸਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਸ਼ਨ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਜੀਦਕੇ ਖ਼ੁਰਦ ਦੇ ਮਜ਼ਦੂਰ ਪਰਿਵਾਰਾਂ ਲਈ ਸਹਾਰਾ ਬਣੇ ਕਾਰੋਬਾਰੀ ਹਰਵਿੰਦਰ ਕੁਮਾਰ ਜਿੰਦਲ ਅਗਲੀ ਖ਼ਬਰ ਪਿੰਡ ਭੋਤਨਾ ਵਿਖੇ ਹੜ੍ਹ ਪੀੜਤਾਂ ਲਈ ਸਹਾਇਤਾ ਕਿੱਟਾਂ ਦੀ ਤਿਆਰੀ ਜ਼ੋਰਾਂ 'ਤੇ
Ad Position 24