07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਿਹਤ ਮੰਤਰੀ ਨੂੰ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 05-09-2025

 ਤਪਾ ਮੰਡੀ, 4 ਸਤੰਬਰ (ਪ੍ਰਵੀਨ ਗਰਗ)-ਪੰਜਾਬ 'ਚ ਆਈ ਹੜ੍ਹ ਦੀ ਵਿਪਤ ਕਾਲੀਨ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਮੈਡੀਕਲ ਲੈਬੋਰਟਰੀ ਐਸੋਸੀਏਸ਼ਨ (ਜੈ ਮਲਾਪ) ਦੀ ਸੂਬਾ ਕੋਰ ਕਮੇਟੀ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਬਲਾਕ ਚੇਅਰਮੈਨ ਸਤਪਾਲ ਗੋਇਲ ਤਪਾ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਕੁਲਭੂਸ਼ਣ ਗੁਪਤਾ, ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਸਿੰਗਲਾ, ਬਲਾਕ ਪ੍ਰਧਾਨ ਸਤਪਾਲ ਸ਼ਰਮਾ, ਖ਼ਜ਼ਾਨਚੀ ਹਰਦੀਪ ਸਿੰਘ ਢਿੱਲੋਂ ਅਤੇ ਸਕੱਤਰ ਮੱਖਣ ਸਿੰਘ ਅਤੇ ਸਮੁੱਚੀ ਐਸੋਸੀਏਸ਼ਨ ਦੇ ਸਹਿਯੋਗ ਸਦਕਾ ਇਹ ਚੈਕ ਸੂਬਾ ਪ੍ਰਧਾਨ ਜਗਦੀਪ ਭਾਰਦਵਾਜ, ਜਰਨਲ ਸਕੱਤਰ ਰਾਜਨ ਬੈਕਟਰ ਅਤੇ ਖ਼ਜ਼ਾਨਚੀ ਸੁਰਜੀਤ ਸਿੰਘ ਚੰਦੀ ਦੀ ਅਗਵਾਈ ਹੇਠ ਜੈ ਮਲਾਪ ਸੰਗਠਨ ਦੇ ਮੈਂਬਰਾਂ ਵਲੋਂ ਇਹ ਚੈੱਕ ਸੌਂਪਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਐਸੋਸੀਏਸ਼ਨ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਇਸ ਮੌਕੇ ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਜੇਕਰ ਸਰਕਾਰ ਨੂੰ ਕਿਸੇ ਵੀ ਥਾਂ ਜੈ ਮਲਾਪ ਮੈਂਬਰਾਂ ਦੀ ਵਲੰਟੀਅਰ ਵਜੋਂ ਲੋੜ ਪਈ ਤਾਂ ਸੰਗਠਨ ਪੂਰੀ ਤਰ੍ਹਾਂ ਸਹਿਯੋਗ ਦੇਵੇਗਾ | ਸਿਹਤ ਮੰਤਰੀ ਨੇ ਜੈ ਮਲਾਪ ਪੰਜਾਬ ਦੀ ਇਸ ਮਨੁੱਖਤਾ ਭਰੀ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਹ ਸੰਗਠਨ ਦੇ ਇਸ ਕਦਮ ਨਾਲ ਬਹੁਤ ਪ੍ਰਭਾਵਿਤ ਹੋਏ ਹਨ | ਉਨ੍ਹਾਂ ਨੇ ਸੰਗਠਨ ਅਤੇ ਇਸ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਹੀ ਪੰਜਾਬ ਇਸ ਆਪਦਾ ਦੀ ਘੜੀ ਤੋਂ ਬਾਹਰ ਨਿਕਲੇਗਾ |

Ad Position 22
No active advertisement
ਪਿਛਲੀ ਖ਼ਬਰ 'ਬੱਲੇ ਬੱਲੇ 2025' ਵਿਰਾਸਤੀ ਮੇਲਾ ਹੜ੍ਹਾਂ ਦੇ ਮੱਦੇਨਜ਼ਰ ਮੁਲਤਵੀ <br/> ਅਗਲੀ ਖ਼ਬਰ ਮਾਰਕੀਟ ਕਮੇਟੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
Ad Position 24