ਮਹਿਲ ਕਲਾਂ, 4 ਸਤੰਬਰ (ਤਰਸੇਮ ਸਿੰਘ ਗਹਿਲ)-ਗ੍ਰਾਮ ਪੰਚਾਇਤ ਸਹਿਜੜਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਵਿਚ ਹੜ੍ਹਾਂ ਦੇ ਚੱਲ ਰਹੇ ਪ੍ਰਕੋਪ ਨਾਲ ਹੋ ਰਹੇ ਜਾਨੀ ਮਾਲੀ ਨੁਕਸਾਨ ਨੂੰ ਰੋਕਣ ਤੇ ਸਰਬੱਤ ਦੇ ਭਲੇ ਲਈ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਕਿਹਾ ਕਿ ਇਹ ਸਮਾਂ ਪੰਜਾਬ ਲਈ ਮੁਸ਼ਕਲ ਅਤੇ ਚੁਨੌਤੀ ਪੂਰਨ ਹੈ, ਪਰ ਪੰਜਾਬ ਨੇ ਹਰ ਮੁਸ਼ਕਲ ਅਤੇ ਚੁਨੌਤੀ ਦਾ ਮੁਕਾਬਲਾ ਹਮੇਸ਼ਾ ਖਿੜੇ ਮੱਥੇ ਕੀਤਾ ਹੈ | ਹੁਣ ਵੀ ਇਹ ਜੋ ਸਮਾਂ ਚੱਲ ਰਿਹਾ ਹੈ | ਇਸ ਦਾ ਮੁਕਾਬਲਾ ਚੜ੍ਹਦੀ ਕਲਾ ਨਾਲ ਕੀਤਾ ਜਾ ਰਿਹਾ ਹੈ | ਪਿੰਡ ਸਹਿਜੜਾ ਦੇ ਕਮਿਊਨਿਟੀ ਹਾਲ, ਗੁਰਦੁਆਰਾ ਸਾਹਿਬ ਦਾ ਲੰਗਰ ਹਾਲ ਅਤੇ ਧਰਮਸ਼ਾਲਾ ਜ਼ਰੂਰਤਮੰਦ ਲੋਕਾਂ ਦੇ ਰਹਿਣ ਲਈ ਖੋਲ੍ਹ ਦਿੱਤੇ ਗਏ ਹਨ | ਦਾਨੀ ਸੱਜਣਾਂ ਵਲੋਂ ਜ਼ਰੂਰਤਮੰਦ ਲੋਕਾਂ ਦੇ ਘਰਾਂ ਦੀਆਂ ਛੱਤਾਂ ਨੂੰ ਤਰਪਾਲਾਂ ਨਾਲ ਕਵਰ ਕੀਤਾ ਗਿਆ ਹੈ | ਜਥੇਬੰਦੀ ਵਾਰਸ ਪੰਜਾਬ ਦੇ ਵਲੋਂ ਜ਼ਰੂਰਤਮੰਦ ਲੋਕਾਂ ਦੇ ਘਰਾਂ ਵਿਚ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਬਾਜਵਾ ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਹਰਮੇਲ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਜਗਸੀਰ ਸਿੰਘ ਪੰਚ, ਦੁਖਵਿੰਦਰ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਜਸਵੀਰ ਕੌਰ ਪੰਚ, ਜਸਵੀਰ ਕੌਰ ਧਾਲੀਵਾਲ ਪੰਚ, ਰਾਜ ਕੌਰ ਪੰਚ, ਕੌਰ ਸਿੰਘ, ਜਗਸੀਰ ਸਿੰਘ ਧਾਲੀਵਾਲ, ਜਗਤਾਰ ਸਿੰਘ, ਮਨਜੀਤ ਸਿੰਘ ਬਾਜਵਾ, ਗੁਰਜੀਤ ਸਿੰਘ ਧਾਲੀਵਾਲ, ਚਮਕੌਰ ਸਿੰਘ, ਅਵਤਾਰ ਸਿੰਘ, ਜਗਪਾਲ ਸਿੰਘ, ਅਮਰਜੀਤ ਸਿੰਘ ਭੋਲਾ, ਜਸਵੀਰ ਸਿੰਘ ਸਾਬਕਾ ਪੰਚ, ਗ੍ਰੰਥੀ ਗੁਰਤੇਜ ਸਿੰਘ, ਬਿੱਕਰ ਸਿੰਘ, ਬੰਤ ਸਿੰਘ, ਅੰਮਿ੍ਤਪਾਲ ਸਿੰਘ, ਹਰਬੰਸ ਸਿੰਘ, ਬਲਜਿੰਦਰ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਜੱਗਾ ਸਿੰਘ, ਸ਼ੇਰ ਸਿੰਘ, ਸੈਕਟਰੀ ਭਿੰਦਰ ਸਿੰਘ ਸਾਬਕਾ ਪੰਚ, ਜਸਪਾਲ ਸਿੰਘ ਦੀਪਾ, ਸਾਬਕਾ ਪੰਚ ਬੂਟਾ ਸਿੰਘ, ਸਾਬਕਾ ਪੰਚ ਦਰਸ਼ਨ ਸਿੰਘ ਬਾਜਵਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |