07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਸਰਕਾਰ ਨੇ ਸਮੂਹ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ- ਐਸੋਸੀਏਸ਼ਨ ਆਗੂ

Ad Position 21
No active advertisement
ਅਜੀਤ ਡੈਸਕ 05-09-2025
ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਕੰਪਲੈਕਸ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਵਰਕਰ ਕੇਵਲ ਸਿੰਘ ਬੱਸੀਆਂ ਦੇ ਪੁੱਤਰ ਅਤੇ ਸੇਵਾਮੁਕਤ ਅਧਿਆਪਕ ਗੁਰਬਖ਼ਸ਼ ਸਿੰਘ ਗਾਗੇਵਾਲ ਸਮੇਤ ਹੜ੍ਹਾਂ 'ਚ ਮਾਰੇ ਗਏ ਲੋਕਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਮਾ: ਦਰਸ਼ਨ ਸਿੰਘ ਪੰਡੋਰੀ, ਜਰਨਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਖ਼ਜ਼ਾਨਚੀ ਪਵਨ ਕੁਮਾਰ ਅਤੇ ਮਾ: ਅਮਰਜੀਤ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੂਹ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਕਈ ਵਾਰ ਮੰਗ-ਪੱਤਰ ਦਿੱਤੇ ਗਏ ਹਨ, ਪਰ ਫਿਰ ਵੀ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 2.59 ਦੇ ਅਨੁਪਾਤ ਅਨੁਸਾਰ ਪੈਨਸ਼ਨਾਂ ਵਿਚ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਕਰ ਕੇ ਪੈਨਸ਼ਨਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਦਾਲਤਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ | ਸਰਕਾਰ ਪ੍ਰਤੀ ਸਮੂਹ ਪੈਨਸ਼ਨਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ 'ਅਜੀਤ' ਹੜ੍ਹ ਰਾਹਤ ਫ਼ੰਡ 'ਚ 11000 ਰੁਪਏ ਦਾ ਯੋਗਦਾਨ ਦਿੱਤਾ ਗਿਆ | ਆਗੂਆਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਬਿਨਾਂ ਕਿਸੇ ਦੇਰੀ ਤੋਂ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ | ਇਸ ਮੌਕੇ ਬਖਤੌਰ ਸਿੰਘ ਮੂੰਮ, ਠਾਕੁਰ ਸਿੰਘ, ਭਜਨ ਸਿੰਘ ਖ਼ਾਲਸਾ, ਬਲਜੀਤ ਸਿੰਘ ਛਾਪਾ, ਅਮਰਜੀਤ ਸਿੰਘ ਦੀਵਾਨਾ, ਨੱਥਾ ਸਿੰਘ ਮਹਿਲ ਖ਼ੁਰਦ, ਬਲਵਿੰਦਰ ਸਿੰਘ ਮੂੰਮ, ਭੋਲਾ ਸਿੰਘ ਛੀਨੀਵਾਲ ਕਲਾਂ, ਰਾਜ ਕੁਮਾਰ ਨਿਹਾਲੂਵਾਲ, ਜੱਗਾ ਸਿੰਘ ਮਹਿਲ ਖ਼ੁਰਦ, ਬਲਦੇਵ ਸਿੰਘ ਸਹਿਜੜਾ, ਨਛੱਤਰ ਸਿੰਘ ਸਮੇਤ ਕਈ ਹੋਰ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਘਰ ਦੀ ਛੱਤ ਡਿੱਗੀ ਅਗਲੀ ਖ਼ਬਰ ਪਿੰਡ ਸਹਿਜੜਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ
Ad Position 24