ਹੰਡਿਆਇਆ, 4 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਂਕੀ ਹੰਡਿਆਇਆ ਵਿਖੇ ਏ.ਐਸ.ਆਈ. ਗੁਰਸਿਮਰਨਜੀਤ ਸਿੰਘ ਨੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ਾ ਵੇਚਣ ਦੀ ਕੋਈ ਖੁੱਲ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਈ ਜਾਵੇਗੀ | ਉਨ੍ਹਾਂ ਨੇ ਹੰਡਿਆਇਆ ਅਤੇ ਚੌਂਕੀ ਅੰਦਰ ਪੈਂਦੀਆਂ ਗ੍ਰਾਮ ਪੰਚਾਇਤਾਂ ਦੇ ਮੁਹਤਬਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਏ.ਐਸ .ਆਈ. ਗੁਰਮੇਲ ਸਿੰਘ, ਜਗਦੇਵ ਸਿੰਘ, ਮੁਨਸ਼ੀ ਧਰਮਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |