07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬੁਨਿਆਦੀ ਲੋੜਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਬਰਨਾਲਾ ਦਾ ਘਿਰਾਓ 8 ਨੂੰ

Ad Position 21
No active advertisement
ਅਜੀਤ ਡੈਸਕ 05-09-2025
ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਆਜ਼ਾਦੀ ਤੋਂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਮੇਂ ਦੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ 'ਚ ਅਸਫਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਪਿੰਡ ਪੰਡੋਰੀ ਅਤੇ ਮਹਿਲ ਖ਼ੁਰਦ ਵਿਖੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਸਮੇਂ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੁਨਿਆਦੀ ਲੋੜਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ 8 ਸਤੰਬਰ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦਾ ਘਿਰਾਓ ਕੀਤਾ ਜਾ ਰਿਹਾ ਹੈ | ਮੀਂਹ ਕਾਰਨ ਸਮੱਸਿਆਵਾਂ ਨਾਲ ਜੂਝ ਰਹੇ ਲੋਕ ਰੁਜ਼ਗਾਰ ਖੁੱਸਣ ਕਾਰਨ ਦੋ ਵਕਤ ਦੀ ਰੋਟੀ ਲਈ ਮੁਥਾਜ ਹੋ ਚੁੱਕੇ ਹਨ | ਸਮਾਜ ਸੇਵੀ ਲੋਕ ਆਪਣੇ ਤੌਰ 'ਤੇ ਲੋਕਾਂ ਦੀ ਮਦਦ ਕਰ ਰਹੇ ਹਨ, ਪਰ ਇਹ ਕੋਈ ਸਥਾਈ ਹੱਲ ਨਹੀਂ ਹੈ | ਮੌਜੂਦਾ ਸਮੇਂ 'ਚ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਵੀ ਲੋਕਾਂ ਦਾ ਕੱਖ ਨਹੀਂ ਸੰਵਾਰਿਆ | ਉਨ੍ਹਾਂ ਅਪੀਲ ਕੀਤੀ ਕਿ ਗੰੁਗੀ ਅਤੇ ਬੋਲੀ ਹੋ ਚੁੱਕੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਸਮੂਹ ਲੋਕ ਕਾਫ਼ਲੇ ਬੰਨ੍ਹ ਕੇ 8 ਸਤੰਬਰ ਨੂੰ ਡੀ.ਸੀ. ਦਫ਼ਤਰ ਬਰਨਾਲਾ ਪੁੱਜਣ | ਇਸ ਬਲਦੇਵ ਸਿੰਘ ਖ਼ਾਲਸਾ, ਕੁਲਦੀਪ ਸਿੰਘ ਸਹਿਜੜਾ ਨੇ ਵੀ ਵਿਚਾਰ ਰੱਖੇ | ਇਸ ਸਮੇਂ ਜਗਦੀਪ ਸਿੰਘ, ਭਗਵਾਨ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਪਰਮਜੀਤ ਕੌਰ, ਲਾਡੀ ਸਿੰਘ, ਪ੍ਰਕਾਸ਼ ਸਿੰਘ, ਕੁਲਵਿੰਦਰ ਸਿੰਘ ਮਹਿਲ ਖ਼ੁਰਦ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਸਾਧੂ ਸਿੰਘ, ਹਰਵਿੰਦਰ ਸਿੰਘ, ਬੇਅੰਤ ਕੌਰ, ਬਲਜੀਤ ਕੌਰ, ਕੁਲਦੀਪ ਸਿੰਘ ਸਹਿਜੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਬਲਾਕ ਪ੍ਰਧਾਨ ਦੀ ਹੱਤਿਆ ਦੇ ਰੋਸ ਵਜੋਂ ਐਸ.ਐਸ.ਪੀ. ਦਫ਼ਤਰ ਦੇ ਬਾਹਰ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅਗਲੀ ਖ਼ਬਰ ਪੰਜਾਬ ਸਰਕਾਰ ਗ਼ਰੀਬਾਂ ਨੂੰ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਏ-ਧਾਲੀਵਾਲ
Ad Position 24