15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 06-09-2025
ਕਿੱਲੋਮੀਟਰ ਸਕੀਮ ਦੀਆਂ ਗੱਡੀਆਂ ਦਾ ਟੈਂਡਰ ਕਿਸੇ ਵੀ ਹਾਲਤ 'ਚ ਨਹੀਂ ਹੋਣ ਦਿੱਤਾ ਜਾਵੇਗਾ ਪਾਸ-ਗੁਰਪ੍ਰੀਤ, ਨਿਰਪਾਲ
ਬਰਨਾਲਾ, 5 ਸਤੰਬਰ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ. ਪਨਬੱਸ ਕੰਟਰੈਕਟ ਵਰਕਰ ਯੂਨੀਅਨ ਬਰਨਾਲਾ ਵਲੋਂ ਪੰਜਾਬ ਸਰਕਾਰ ਵਿਰੱੁਧ ਗੇਟ ਰੈਲੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਜਸਪਾਲ ਸਿੰਘ ਪਾਲਾ, ਮਨਜੀਤ ਸਿੰਘ ਆਦਿ ਨੇ ਕਿਹਾ ਕਿ ਅਸੀਂ ਕਿੱਲੋਮੀਟਰ ਬੱਸਾਂ ਦਾ ਵਿਰੋਧ ਕਰਦੇ ਹਾਂ ਕਿਉਂਕਿ ਕਿੱਲੋਮੀਟਰ ਬੱਸਾਂ ਪ੍ਰਾਈਵੇਟ ਠੇਕੇ 'ਤੇ ਬੱਸਾਂ ਲੈ ਕੇ ਪਾਈਆਂ ਜਾਣੀਆਂ ਹਨ, ਦਾ ਟੈਂਡਰ ਅਸੀਂ ਨਹੀਂ ਖੱੁਲ੍ਹਣ ਦੇਵਾਂਗੇ | ਜਦਕਿ ਪਹਿਲਾਂ ਹੋਈ ਮੀਟਿੰਗ ਵਿਚ ਸਾਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਇਹ ਟੈਂਡਰ ਨਹੀਂ ਖੋਲ੍ਹੇ ਜਾਣਗੇ | ਜੇ ਇਹ ਟੈਂਡਰ ਖੋਲ੍ਹੇ ਜਾਂਦੇ ਹਨ ਤਾਂ ਅਸੀਂ ਚੱਕਾ ਜਾਮ ਕਰ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਪੀੜਤਾਂ ਲਈ ਅਸੀਂ ਆਪਣੀ ਇਕ ਦਿਨ ਦੀ ਤਨਖ਼ਾਹ ਕਢਵਾ ਕੇ ਦੇਵਾਂਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ ਦੌਰਾਨ ਕਲਸ਼ ਯਾਤਰਾ ਕੱਢੀ ਅਗਲੀ ਖ਼ਬਰ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24