15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

80 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ, ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-09-2025
ਬਰਨਾਲਾ, 5 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ ਜੋ ਕਿ ਬਾਹਰੋਂ ਸਸਤੇ ਭਾਅ 'ਚ ਨਸ਼ਾ ਲਿਆ ਕੇ ਅੱਗੇ ਵੇਚਣ ਦੀ ਫ਼ਿਰਾਕ ਵਿਚ ਹਨ ਤਾਂ ਐਸ.ਆਈ. ਮੱਘਰ ਸਿੰਘ ਨੂੰ ਸੂਚਨਾ ਮਿਲੀ ਕਿ ਜਸਵੀਰ ਸਿੰਘ ਛਿੰਦਾ ਪੱੁਤਰ ਗੁਲਜ਼ਾਰ ਸਿੰਘ ਵਾਸੀ ਬਰਨਾਲਾ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਅੰਕਿਤ ਕੁਮਾਰ ਪੱੁਤਰ ਵਿਨੋਦ ਕੁਮਾਰ ਵਾਸੀ ਬਰਨਾਲਾ ਤੇ ਗੁਰਪ੍ਰੀਤ ਸਿੰਘ ਪੱੁਤਰ ਤੇਜਾ ਸਿੰਘ ਵਾਸੀ ਧਨੌਲਾ ਰੋਡ ਬਰਨਾਲਾ ਨੂੰ ਦਿੰਦਾ ਹੈ ਜੋ ਅੱਗੇ ਵੇਚਦੇ ਹਨ | ਪੁਲਿਸ ਵਲੋਂ ਤਿੰਨੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗੁਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ 'ਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਬਾਕੀ ਰਹਿੰਦੇ ਦੋਵੇਂ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਝੰਡਾ ਚੜ੍ਹਾਅ ਕੇ ਰਾਮ-ਲੀਲ੍ਹਾ ਦੀ ਰਿਹਰਸਲ ਸ਼ੁਰੂ
Ad Position 24