15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 06-09-2025
ਭਦੌੜ, 5 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਅੰਦਰ ਆਏ ਹੜ੍ਹਾਂ ਉਪਰ ਗਹਿਰੀ ਚਿੰਤਾ ਜ਼ਾਹਿਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਜਲਦੀ ਸੁਧਾਰ ਕਾਰਜ ਆਰੰਭ ਕਰਨ ਦੀ ਅਪੀਲ ਕੀਤੀ ਹੈ | ਪ੍ਰਧਾਨ ਮਾ: ਰਣਧੀਰ ਸਿੰਘ, ਵਿੱਤ ਸਕੱਤਰ ਮਾ: ਬਲਵਿੰਦਰ ਸਿੰਘ, ਸਕੱਤਰ ਬਲਵਿੰਦਰ ਸਿੰਘ ਭਲੇਰੀਆ ਅਤੇ ਮੀਤ ਪ੍ਰਧਾਨ ਮਾ: ਗੁਰਚਰਨ ਸਿੰਘ ਨਾਨਕ ਨੇ ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਬਣਦਾ 2.59 ਗੁਣਾਂਕ ਜਲਦੀ ਜਾਰੀ ਨਾ ਕਰਨ, ਅਤੇ ਡੀ.ਏ. ਦੀਆਂ ਕਿਸ਼ਤਾਂ ਨਾ ਦੇਣ ਕਰਨ ਕੇ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ ਪਰ ਸਰਕਾਰ ਫਿਰ ਵੀ ਟੱਸ ਤੋਂ ਮੱਸ ਨਾ ਹੁੰਦੀ ਹੋਈ ਪਿਛਲੀਆਂ ਸਰਕਾਰਾਂ ਵਾਂਗ ਝੂਠ ਮਾਰਨ ਵਿਚ ਉਨ੍ਹਾਂ ਨੂੰ ਵੀ ਪਿੱਛੇ ਜ਼ਰੂਰ ਛੱਡ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਰਕਾਰ ਜਲਦੀ ਲਾਗੂ ਕਰੇ ਨਹੀਂ ਤਾਂ ਬਹੁਤ ਜਲਦ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਇਸ ਸਮੇਂ ਡਾ: ਅਮਰ ਸਿੰਘ, ਦਰਸ਼ਨ ਸਿੰਘ ਪਟਵਾਰੀ, ਸੈਕਟਰੀ ਗੁਰਦੀਪ ਸਿੰਘ ਗੋਂਦਾਰਾ, ਮਾ: ਅਮਰਜੀਤ ਚੌਧਰੀ, ਜਸਵੰਤ ਸਿੰਘ ਗਰੇਵਾਲ, ਗੁਰਜੰਟ ਸਿੰਘ ਜੰਗੀਆਣਾ, ਹਰਬੰਸ ਸਿੰਘ ਸਮਰਾ, ਮਿੱਠੂ ਸਿੰਘ ਜੰਗੀਆਣਾ, ਮਾ: ਸ਼ਮਸ਼ੇਰ ਸਿੰਘ ਸੰਧੂ ਕਲਾ, ਕੁਲਦੀਪ ਕੁਮਾਰ ਦੁੱਗਲ, ਹਾਕਮ ਸਿੰਘ ਫ਼ੌਜੀ, ਗੰਢਾ ਸਿੰਘ, ਜਗਰਾਜ ਸਿੰਘ ਕਾਨੂੰਗੋ, ਰਾਜ ਕੁਮਾਰ ਸ਼ਰਮਾ, ਰਾਮ ਚੰਦਰ, ਨਗਿੰਦਰ ਸਿੰਘ ਅਤੇ ਜੰਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇਕ ਕੀਤਾ-ਅਕਾਲੀ ਆਗੂ ਅਗਲੀ ਖ਼ਬਰ 80 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ, ਇਕ ਗਿ੍ਫ਼ਤਾਰ
Ad Position 24