15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇਕ ਕੀਤਾ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 06-09-2025
ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਉਨ੍ਹਾਂ ਖ਼ੁਦ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਕਰਦਿਆਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਵਲੋਂ ਖ਼ੁਦ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਪੀੜਤ ਲੋਕਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਨਰੇਟਰ, ਡੀਜ਼ਲ, ਦੁੱਧ ਦੇ ਪੈਕਟ, ਰਾਸ਼ਨ, ਪਸ਼ੂਆਂ ਲਈ ਫੀਡ, ਚਾਰਾ, ਤੂੜੀ, ਤਰਪਾਲਾਂ, ਮੱਛਰਦਾਨੀਆਂ ਤੋਂ ਇਲਾਵਾ ਨਗਦ ਸਹਾਇਤਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਪੀੜ੍ਹਤ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਸੂਬੇ ਵਿਚ ਇੱਕੋ-ਇਕ ਅਜਿਹੇ ਆਗੂ ਹਨ ਜੋ ਹੜ੍ਹ ਪੀੜਤ ਲੋਕਾਂ ਦਾ ਦਰਦ ਸਮਝਦੇ ਹੋਏ ਖ਼ੁਦ ਉਨ੍ਹਾਂ ਵਿਚ ਜਾ ਕੇ ਮਦਦ ਅਤੇ ਸੇਵਾ ਕਰ ਰਹੇ ਹਨ | ਉਕਤ ਆਗੂਆਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਜੁਝਾਰੂ ਵਰਕਰਾਂ ਵਲੋਂ ਇਹ ਸੇਵਾ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਜਥੇਦਾਰ ਰਾਜਿੰਦਰ ਸਿੰਘ ਦਰਾਕਾ, ਰਣਧੀਰ ਸਿੰਘ ਧੀਰਾ, ਬਲਵਿੰਦਰ ਸਿੰਘ ਢੀਂਡਸਾ, ਹਰਜੀਤ ਸਿੰਘ ਸਿੱਧੂ, ਕੁਲਵੰਤ ਸਿੰਘ, ਗੁਰਿੰਦਰ ਸਿੰਘ ਬੰਟੀ, ਗੁਰਦੇਵ ਸਿੰਘ ਮੱਕੜਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੱਠਾ ਪਰਿਵਾਰ ਵਲੋਂ ਭੇਜੀ ਰਾਸ਼ੀ ਦਾ ਚੈੱਕ ਪੀੜਤ ਪਰਿਵਾਰ ਨੂੰ ਕੀਤਾ ਭੇਟ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24