ਤਪਾ ਮੰਡੀ, 5 ਸਤੰਬਰ (ਪ੍ਰਵੀਨ ਗਰਗ)-ਤਹਿਸੀਲ ਕੰਪਲੈਕਸ ਨਜ਼ਦੀਕ ਸਥਿਤ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਹਿਲ ਕਲਾਂ ਇੰਚਾਰਜ ਨਾਥ ਸਿੰਘ ਹਮੀਦੀ, ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੀਪਾ, ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਭਾਨਾ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਡੋਗਰ ਸਿੰਘ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਹਰਦੀਪ ਸਿੰਘ ਛੰਨਾ, ਸੁਖਜਿੰਦਰ ਸਿੰਘ, ਲੱਖੀ ਛੰਨਾ ਅਤੇ ਇਸਤਰੀ ਅਕਾਲੀ ਦਲ ਦੀ ਆਗੂ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਆਦਿ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਵਾਈ | ਸਮਾਗਮ ਮੌਕੇ ਪ੍ਰਬੰਧਕ ਕਮੇਟੀ ਵਲੋਂ ਹਾਜ਼ਰ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਗਵੰਤ ਸਿੰਘ ਚੱਠਾ ਅਕਾਲੀ ਆਗੂ, ਬਹੁਜਨ ਸਮਾਜ ਪਾਰਟੀ ਦਾ ਹਲਕਾ ਪ੍ਰਧਾਨ ਦਰਸ਼ਨ ਸਿੰਘ ਦਰਸ਼ੀ, ਜੋਗਿੰਦਰ ਸਿੰਘ ਮੋਗਾ ਪ੍ਰਧਾਨ ਨਾਮਦੇਵ ਗੁਰਦੁਆਰਾ ਸਾਹਿਬ, ਸੁਖਵਿੰਦਰ ਸਿੰਘ ਢੋਲੂ, ਦਲਬਾਰਾ