ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾ ਕੇ ਆਪਣੀ ਵੱਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੱਬਾਂਭਾਰ ਖੜ੍ਹਾ ਦਿਖਾਈ ਦੇ ਰਿਹਾ ਹੈ | ਇਸ ਬਿਪਤਾ ਨਾਲ ਨਜਿੱਠਣ ਲਈ ਡੇਰਾ ਬਾਬਾ ਗਾਂਧਾ ਸਿੰਘ ਜੀ ਨਿਰਮਲਾ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਵੀ ਬਿਨਾਂ ਕਿਸੇ ਭੇਦਭਾਵ ਦੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਆਪਣੇ ਭੈਣ ਭਰਾਵਾਂ ਦੀ ਸੇਵਾ ਵਿਚ ਲੱਗੀ ਹੋਈ ਹੈ, ਵਲੋਂ ਅੱਜ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਛੇ ਟਰਾਲੀਆਂ ਅਤੇ ਤਿੰਨ ਗੱਡੀਆਂ ਰਾਹੀਂ ਲੰਗਰ ਲਈ ਰਸਦ, ਪਸ਼ੂਆਂ ਲਈ ਚਾਰਾ, ਦਵਾਈਆਂ, ਤਰਪਾਲਾਂ ਅਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ | ਇਸ ਮੌਕੇ ਸ੍ਰੀ ਮਹੰਤ ਰੇਸ਼ਮ ਸਿੰਘ (ਨਿਰਮਲ ਪੰਚਾਇਤੀ ਅਖਾੜਾ ਡੇਰਾ ਧਰਮਲੂ ਧੁਜਾ ਪਟਿਆਲਾ), ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ (ਜਰਨਲ ਸਕੱਤਰ ਆਲ ਇੰਡੀਆ ਮਹਾਂ ਮੰਡਲ), ਮਹੰਤ ਚਮਕੌਰ ਸਿੰਘ ਲੋਹਗੜ੍ਹ (ਪ੍ਰਧਾਨ ਨਿਰਮਲ ਮਾਲਵਾ ਸਾਧੂ ਸੰਤ), ਸੰਤ ਰਣਪ੍ਰੀਤ ਸਿੰਘ (ਪ੍ਰਧਾਨ ਡੇਰਾ ਬਾਬਾ ਗਾਂਧਾ ਸਿੰਘ ਨਿਰਮਲ ਭੇਖ ਪ੍ਰਬੰਧਕ ਕਮੇਟੀ), ਮਹੰਤ ਚਮਕੌਰ ਸਿੰਘ ਪੰਜਗਰਾਈ, ਮਹੰਤ ਬਲਵਿੰਦਰ ਸਿੰਘ ਅਜੀਤਵਾਲ, ਮਹੰਤ ਭੁਪਿੰਦਰ ਸਿੰਘ ਕੋਟਭਾਈ, ਮਹੰਤ ਹਰਬੰਸ ਸਿੰਘ ਚੀਮਾ, ਬਾਬਾ ਕੇਵਲ ਕਿ੍ਸ਼ਨ, ਬਾਬਾ ਅਨੂਪ ਸਿੰਘ ਕੁੱਤੀਵਾਲ, ਬਾਬਾ ਜਗਰੂਪ ਸਿੰਘ ਬੁੱਗਰਾ, ਮਹੰਤ ਅਮਨਦੀਪ ਸਿੰਘ ਉਗੋਕੇ, ਮਹੰਤ ਪ੍ਰੀਤਮ ਸਿੰਘ ਆਦਮਪੁਰਾ, ਮਹੰਤ ਇੰਦਰਜੀਤ ਸਿੰਘ ਸੁਖਪੁਰਾ, ਮਹੰਤ ਬਿਕਰਮਜੀਤ ਸਿੰਘ ਚੀਮਾ, ਬਾਬਾ ਹਰਜਿੰਦਰ ਸਿੰਘ ਗੁਰੂ ਕੀ ਬਟੀਲੀ, ਮਹੰਤ ਸੁਖਪ੍ਰੀਤ ਸਿੰਘ ਰਾਜੇਵਾਲਾ, ਮਹੰਤ ਜਤਿੰਦਰ ਸਿੰਘ ਲੋਹਗੜ੍ਹ. ਸੰਤ ਗੁਰਨਵਜੀਤ ਸਿੰਘ ਸੇਖਵਾਂ, ਮਹੰਤ ਸਵਰਣ ਸਿੰਘ ਥਰਾਜ, ਸੁਰਜੀਤ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ, ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼ੋ੍ਰਮਣੀ ਕਮੇਟੀ, ਸ਼ੋ੍ਰਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਅਕਾਊਟੈਂਟ ਅਮਰਜੀਤ ਸਿੰਘ, ਖਜਾਨਚੀ ਸਰਬਜੀਤ ਸਿੰਘ, ਗੁਰਜੰਟ ਸਿੰਘ ਸੋਨਾ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਗ੍ਰੰਥੀ ਭਾਈ ਸੁਖਪ੍ਰੀਤ ਸਿੰਘ ਆਦਿ ਮੌਜੂਦ ਸਨ |