15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਕਾਨ ਦੀ ਛੱਤ ਡਿੱਗੀ, ਪੀੜਤ ਪਰਿਵਾਰ ਨੇ ਮੁਆਵਜ਼ੇ ਦੀ ਮੰਗ ਕੀਤੀ

Ad Position 21
No active advertisement
ਅਜੀਤ ਡੈਸਕ 06-09-2025
ਤਪਾ ਮੰਡੀ, 5 ਸਤੰਬਰ (ਵਿਜੇ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤੇਜ਼ ਬਰਸਾਤ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਸੀ ਜਿਸ ਨੂੰ ਲੈ ਕੇ ਇਲਾਕੇ ਵਿਚ ਕਈ ਘਰਾਂ ਦੀਆਂ ਛੱਤਾਂ ਅਤੇ ਘਰਾਂ ਨੂੰ ਤਰੇੜਾਂ ਆ ਗਈਆਂ | ਜਿਸ ਕਾਰਨ ਵੱਡੀ ਪੱਧਰ 'ਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਗਿਆ | ਇਸੇ ਲੜੀ ਤਹਿਤ ਭਗਵਾਨ ਦਾਸ ਸਪੱੁਤਰ ਤਰਸੇਮ ਚੰਦ ਜੰਡ ਵਾਲੀ ਗਲੀ ਬਾਬਾ ਮੱਠ ਤਪਾ ਦੇ ਮਕਾਨ ਦੀ ਛੱਤ ਡਿਗ ਪਈ ਅਤੇ ਪਰਿਵਾਰ ਵਾਲ-ਵਾਲ ਬੱਚ ਗਿਆ | ਜਿਸ ਕਰ ਕੇ ਉਨ੍ਹਾਂ ਦਾ ਮਾਲੀ ਨੁਕਸਾਨ ਹੋ ਗਿਆ | ਇਸ ਮੌਕੇ ਪੀੜਤ ਤਰਸੇਮ ਚੰਦ ਨੇ ਕਿਹਾ ਕਿ ਘਰ ਵਿਚ ਸਿਰਫ਼ ਇੱਕੋ ਹੀ ਵਿਅਕਤੀ ਕਮਾਉਣ ਵਾਲਾ ਹੈ ਜਿਸ ਕਾਰਨ ਤੇਜ਼ ਬਰਸਾਤ ਦੇ ਚੱਲਦਿਆਂ ਘਰ ਦੀ ਛੱਤ ਡਿਗ ਗਈ ਇਸ ਲਈ ਸਰਕਾਰ ਨੂੰ ਬੇਨਤੀ ਕੀਤੀ ਕਿ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਡੇਰਾ ਬਾਬਾ ਗਾਂਧਾ ਸਿੰਘ ਜੀ ਨਿਰਮਲਾ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਵਲੋਂ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ
Ad Position 24