ਮਹਿਲ ਕਲਾਂ, 5 ਸਤੰਬਰ (ਤਰਸੇਮ ਸਿੰਘ ਗਹਿਲ)-ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਪ੍ਰਧਾਨ ਸਟੇਟ ਫਾਰਮੇਸੀ ਕੌਂਸਲ ਪੰਜਾਬ ਨੇ ਕਿਹਾ ਕਿ ਅਧਿਆਪਕ ਇਕ ਕਿੱਤੇ ਦਾ ਹੀ ਨਾਂਅ ਨਹੀਂ ਸਗੋਂ ਅਧਿਆਪਕ ਆਪਣੇ ਆਪ ਵਿਚ ਇਕ ਪਰਉਪਕਾਰੀ ਇਨਸਾਨ ਹੈ | ਅਧਿਆਪਕ ਮਨੁੱਖ ਦੀ ਜ਼ਿੰਦਗੀ ਦੇ ਵਿਕਾਸ, ਤਰੱਕੀ ਅਤੇ ਉੱਚਤਾ ਲਈ ਮਹੱਤਵਪੂਰਨ ਅਤੇ ਅਪੂਰਕ ਧੁਰਾ ਰਿਹਾ ਹੈ | ਅਧਿਆਪਕ ਅਤੇ ਉਸ ਦੇ ਦਿੱਤੇ ਗਿਆਨ ਦੀ ਲੋਅ ਸਦਕਾ ਹੀ ਇਕ ਸਭਿਅਕ ਸਮਾਜ ਹੋਂਦ ਵਿਚ ਆਇਆ ਅਤੇ ਸਮਾਜ ਵਿਚ ਸ੍ਰੇਸ਼ਠਤਾ ਅਤੇ ਸ਼ਿਸ਼ਟਤਾ ਬਣੀ ਰਹਿੰਦੀ ਹੈ | ਅਧਿਆਪਕ ਅਤੇ ਜੀਵਨ ਨੂੰ ਆਪਣੇ ਗਿਆਨ, ਤਜਰਬਿਆਂ, ਸੰਸਕਾਰਾਂ ਅਤੇ ਉੱਚ ਸੋਚ ਕਰ ਕੇ ਖ਼ੁਸ਼ਹਾਲ, ਸੁਖਾਲਾ, ਉੱਤਮ, ਸ਼ਿਸ਼ਟ ਅਤੇ ਸਭਿਅਕ ਬਣਾਉਂਦਾ ਹੈ | ਅਧਿਆਪਕਾਂ ਦੀ ਇਸੇ ਮਹਾਨਤਾ ਨੂੰ ਸਹੀ ਥਾਂ ਦਿਲਾਉਣ ਦੇ ਲਈ ਹੀ ਸਾਡੇ ਦੇਸ਼ ਵਿਚ ਸਰਵਪੱਲੀ ਰਾਧਾਕਿ੍ਸ਼ਨਨ ਨੇ ਕੋਸ਼ਿਸ਼ਾਂ ਕੀਤੀਆਂ, ਜੋ ਖ਼ੁਦ ਵੀ ਇਕ ਬਿਹਤਰੀਨ ਅਧਿਆਪਕ ਸਨ | ਆਪਣੇ ਇਸ ਅਹਿਮ ਯੋਗਦਾਨ ਦੇ ਕਾਰਨ ਹੀ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਰਾਧਾਕਿ੍ਸ਼ਨਨ ਦੇ ਜਨਮ ਦਿਨ 5 ਸਤੰਬਰ ਨੂੰ ਭਾਰਤ ਵਿਚ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਉਨ੍ਹਾਂ ਦੇ ਜਨਮ ਦਿਨ ਦੇ ਪ੍ਰਤੀ ਆਦਰ ਪ੍ਰਗਟ ਕੀਤਾ ਜਾਂਦਾ ਹੈ | ਇਸ ਮੌਕੇ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਸਮੂਹ ਅਧਿਆਪਕਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ, ਕਿਉਂਕਿ ਟੀਚਰ ਇਕ ਜੋਤ ਦੀ ਤਰ੍ਹਾਂ ਹੁੰਦਾ ਹੈ | ਇਸ ਮੌਕੇ ਸ੍ਰੀ ਅਨਿਲ ਜਿੰਦਲ, ਸ੍ਰੀ ਗੁਰਜੰਟ ਸਿੰਘ, ਡਾ: ਖੁਸ਼ਮੀਤਾ, ਅੰਜਲੀ, ਸ੍ਰੀ ਨਰਾਇਣ, ਆਕਾਸ਼ ਕੁਮਾਰ, ਆਸ਼ੂ ਗੁਪਤਾ, ਮਨਦੀਪ ਸਿੰਘ, ਜਸ਼ਨਪ੍ਰੀਤ ਕੌਰ, ਰਮਨਦੀਪ ਕੌਰ, ਕਾਜਲ, ਜਸਪ੍ਰੀਤ ਕੌਰ, ਰਾਜ ਸਿੰਘ ਅਤੇ ਸ੍ਰੀਮਤੀ ਨਵਦੀਪ ਕੌਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਪਰਦੀਪ ਕੌਰ, ਹਰਸਿਮਰਨ ਕੌਰ, ਸੁਖਜੋਤ ਸਿੰਘ, ਅਮਨਜੋਤ ਕੌਰ, ਭੀਮ ਸਿੰਘ ਆਦਿ ਹਾਜਰ ਸਨ |