15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਿੰਡ ਦਰਾਕਾ ਦੀ ਪੰਚਾਇਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਤਰਪਾਲਾਂ

Ad Position 21
No active advertisement
ਅਜੀਤ ਡੈਸਕ 06-09-2025
ਤਪਾ ਮੰਡੀ, 5 ਸਤੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਕਾ ਦੀ ਸਰਪੰਚ ਹਰਪ੍ਰੀਤ ਕੌਰ ਦੇ ਪਤੀ ਅਮਨਦੀਪ ਸਿੰਘ ਦਰਾਕਾ ਨੇ ਸਮੁੱਚੀ ਪੰਚਾਇਤ ਸਮੇਤ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ | ਇਸ ਮੌਕੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਅਮਨਦੀਪ ਸਿੰਘ ਦਰਾਕਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਬਰਸਾਤ ਦੇ ਚੱਲਦਿਆਂ ਗ਼ਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ 'ਚੋਂ ਪਾਣੀ ਰਿਸਣ ਕਾਰਨ ਉਨ੍ਹਾਂ ਦਾ ਘਰੇਲੂ ਸਮਾਨ ਖ਼ਰਾਬ ਹੋ ਰਿਹਾ ਸੀ ਅਤੇ ਕਈ ਘਰਾਂ 'ਚ ਪਾਣੀ ਕਾਰਨ ਤਰੇੜਾਂ ਵੀ ਪੈ ਗਈਆਂ ਸਨ | ਜਿਸ ਦੇ ਚੱਲਦਿਆਂ ਉਨ੍ਹਾਂ ਅੱਜ ਸਮੁੱਚੀ ਪੰਚਾਇਤ ਸਮੇਤ ਲੋੜਵੰਦ ਪਰਿਵਾਰਾਂ ਦੀ ਲਿਸਟ ਬਣਾ ਕੇ ਉਨ੍ਹਾਂ ਨੂੰ ਲੋੜ ਅਨੁਸਾਰ ਤਰਪਾਲਾਂ ਵੰਡੀਆਂ | ਜਿਸ 'ਤੇ ਪਰਿਵਾਰਾਂ ਨੇ ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਅਤੇ ਸਮੁੱਚੀ ਪੰਚਾਇਤ ਦਾ ਧੰਨਵਾਦ ਕੀਤਾ | ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਗੁਰਤੇਜ ਸਿੰਘ ਤੋਂ ਇਲਾਵਾ ਪੰਚਾਇਤ ਦੇ ਸੁਰਜੀਤ ਸਿੰਘ, ਗੁਰਦੇਵ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਮਨਜੀਤ ਕੌਰ (ਸਾਰੇ ਮੈਂਬਰ), ਬਾਦਲ ਸਿੰਘ, ਤਵਿੰਦਰ ਸਿੰਘ ਚੌਧਰੀ, ਨਵਦੀਪ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬਰਫ਼ਾਨੀ ਸੇਵਾ ਸੰਘ ਭਦੌੜ ਨੇ 'ਸ੍ਰੀ ਮਦ ਭਾਗਵਤ ਸਪਤਾਹ' ਦਾ ਕਾਰਡ ਜਾਰੀ ਕੀਤਾ ਅਗਲੀ ਖ਼ਬਰ ਹੰਡਿਆਇਆ ਇਲਾਕੇ 'ਚ ਮੀਂਹ ਕਾਰਨ 2 ਘਰ ਡਿੱਗੇ, ਕਈ ਘਰਾਂ ਨੂੰ ਆਈਆਂ ਤਰੇੜਾਂ <br/>
Ad Position 24