15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 06-09-2025
ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਸ਼ਲ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸੁਕਰੀਤੀ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾਕਟਰ ਗੁਨਿੰਦਰਰੀਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਰਾਮਪੁਰਾ ਫੂਲ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ¢ ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਅਤੇ ਜਰਨੈਲ ਸਿੰਘ ਧÏਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਰਾਮਪੁਰਾ ਫੂਲ ਵਿਖੇ ਘਰਾਂ ਅਤੇ ਜਨਤਕ ਥਾਵਾਂ ਦੀ ਵਿਜ਼ਿਟ ਕਰਕੇ ਮੱਛਰਾਂ ਦੀ ਪੈਦਾਇਸ਼ ਵਾਲੀਆ ਥਾਵਾਂ ਦੀ ਸ਼ਨਾਖ਼ਤ ਕਰਕੇ ਮੱਛਰਾਂ ਦੇ ਪਨਪਣ ਦੇ ਆਸਾਰ ਵਾਲੀਆ ਥਾਵਾਂ ਦੀ ਮÏਕੇ ਤੇ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ ਨੂੰ ਡੇਂਗੂ, ਮਲੇਰੀਆ ਤੋਂ ਬਚਾਇਆ ਜਾ ਸਕੇ¢ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪੋ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ¢ ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਜਸਵਿੰਦਰ ਸਿੰਘ, ਨਰਪਿੰਦਰ ਸਿੰਘ, ਵਿਨੋਦ ਕੁਮਾਰ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਪੰਚਾਇਤਾਂ ਨੂੰ ਨਰੇਗਾ ਮਜ਼ਦੂਰਾਂ ਲਈ ਵਾਟਰ ਟੈਂਕ ਤਕਸੀਮ ਅਗਲੀ ਖ਼ਬਰ ਬਾਬਾ ਫਰੀਦ ਆਈ.ਟੀ.ਆਈ. ਕੋਟਸ਼ਮੀਰ ਦੇ ਸਿੱਖਿਆਰਥੀਆਂ ਦੀ ਪੰਜਾਬ ਰਾਜ ਬਿਜਲੀ ਬੋਰਡ 'ਚ ਦਾਖ਼ਲੇ ਲਈ ਚੋਣ
Ad Position 24