ਮਹਿਲ ਕਲਾਂ, 5 ਸਤੰਬਰ (ਅਵਤਾਰ ਸਿੰਘ ਅਣਖੀ)-ਮਨਰੇਗਾ ਵਰਕਰਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਟਰਾਈਡੈਂਟ ਕੰਪਨੀ ਦੇ ਸਹਿਯੋਗ ਨਾਲ ਪਾਣੀ ਵਾਲੀਆਂ ਟੈਂਕੀਆਂ ਮੁਹੱਈਆ ਕਰਵਾਈਆਂ ਗਈਆਂ | ਇਹ ਟੈਂਕੀਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਸੌਂਪੀਆਂ ਗਈਆਂ | ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਦੂਰ ਦੁਰਾਡੇ ਕੰਮ ਕਰਨ ਸਮੇਂ ਮਨਰੇਗਾ ਮਜ਼ਦੂਰਾਂ ਨੂੰ ਪੀਣ ਵਾਲੇ ਪਾਣੀ ਦੀ ਘਾਟ ਰਹਿੰਦੀ ਸੀ, ਜਿਸ ਨੂੰ ਦੇਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ | ਅੱਜ ਇਕ ਦਰਜਨ ਦੇ ਕਰੀਬ ਪਿੰਡ ਨੂੰ ਇਹ ਟੈਂਕ ਸੌਂਪ ਦਿੱਤੇ ਗਏ ਹਨ | ਬਾਕੀ ਪੰਚਾਇਤਾਂ ਨੂੰ ਵੀ ਜਲਦ ਮੁਹੱਈਆ ਕਰਵਾਏ ਜਾਣਗੇ | ਇਸ ਸਮੇਂ ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਔਲਖ, ਪੰਡਿਤ ਸੋਮ ਨਾਥ ਨਿਹਾਲੂਵਾਲ, ਯਾਦਵਿੰਦਰ ਸਿੰਘ ਯਾਦੂ ਛਾਪਾ, ਅਰੁਣ ਕੁਮਾਰ ਬਾਂਸਲ, ਮਾ: ਹਰਮਨਜੀਤ ਸਿੰਘ ਕੁਤਬਾ, ਮਨਜੀਤ ਸਿੰਘ ਸਹਿਜੜਾ, ਗੁਰਜੀਤ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਦੀਵਾਨਾ, ਸਰਪੰਚ ਪ੍ਰਦੀਪ ਸਿੰਘ ਰਾਏ, ਸਰਪੰਚ ਜੀਵਨ ਸਿੰਘ ਕਲਾਲ ਮਾਜਰਾ ਆਦਿ ਹਾਜ਼ਰ ਸਨ |