25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੇ ਨਾਲ ਖੜ੍ਹੀ - ਆਪ ਆਗੂ

Ad Position 21
No active advertisement
ਅਜੀਤ ਡੈਸਕ 07-09-2025
ਤਪਾ ਮੰਡੀ, 6 ਸਤੰਬਰ (ਪ੍ਰਵੀਨ ਗਰਗ)-ਜਿਨ•ਾਂ ਪਿੰਡਾਂ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਕਈ ਪਿੰਡਾਂ ਵਿਚ ਪਾਣੀ ਆਉਣ ਕਾਰਨ ਲੋਕ ਘਰਾਂ ਤੋਂ ਬੇਘਰ ਹੋਏ ਹਨ | ਇਨ•ਾਂ ਪੀੜਤ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਚਟਾਨ ਵਾਂਗ ਖੜੀ ਸੀ ਤੇ ਹਮੇਸ਼ਾ ਖੜੀ ਰਹੇਗੀ | ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਦਰਾਕਾ ਦੀ ਸਰਪੰਚ ਹਰਪ੍ਰੀਤ ਕੌਰ ਦੇ ਪਤੀ ਤੇ 'ਆਪ' ਆਗੂ ਅਮਨਦੀਪ ਸਿੰਘ ਦਰਾਕਾ ਨੇ ਪਿੰਡ ਵਿਖੇ ਵੱਖ-ਵੱਖ ਘਰਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ•ਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਜਿੱਥੇ ਹੜ• ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਉੱਥੇ ਉਨ•ਾਂ ਵਲੋਂ ਵੀ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਤਾਂ ਜੋ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਹਰ ਸੰਭਵ ਮਦਦ ਪਹੰੁਚਾਈ ਜਾ ਸਕੇ | ਉਨ•ਾਂ ਕਿਹਾ ਆਮ ਆਦਮੀ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਅਜਿਹੇ ਹਲਾਤਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੇ ਨਾਲ ਖੜੀ ਸੀ ਅਤੇ ਹਮੇਸ਼ਾ ਖੜੀ ਰਹੇਗੀ | ਇਸ ਮੌਕੇ ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਗੁਰਤੇਜ ਸਿੰਘ ਧਾਲੀਵਾਲ ਤੋਂ ਇਲਾਵਾ ਤੋਂ ਇਲਾਵਾ ਪੰਚਾਇਤ ਦੇ ਸੁਰਜੀਤ ਸਿੰਘ, ਗੁਰਦੇਵ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਮਨਜੀਤ ਕੌਰ, ਬਾਦਲ ਸਿੰਘ, ਤਵਿੰਦਰ ਸਿੰਘ ਚੌਧਰੀ, ਨਵਦੀਪ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੀਹਲਾ ਵਿਖੇ ਮੀਂਹ ਨਾਲ ਲੋੜਵੰਦ ਪਰਿਵਾਰ ਦੀ ਛੱਤ ਡਿਗੀ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਲੋੜਵੰਦ ਤੇ ਗ਼ਰੀਬ ਲੋਕਾਂ ਨੂੰ ਵੰਡੀਆਂ ਜਾਣਗੀਆਂ 2 ਹਜ਼ਾਰ ਤਰਪਾਲਾਂ-ਪ੍ਰਧਾਨ ਰਾਮਣਵਾਸੀਆ
Ad Position 24