25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੋਈ ਵੀ ਪਰਿਵਾਰ ਬਿਨਾਂ ਛੱਤ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ, ਦਾਨੀ ਸੱਜਣਾਂ ਦੇ ਸਹਿਯੋਗ ਨਾਲ ਖ਼ੁਦ ਕਰਵਾਵਾਂਗਾ ਮਕਾਨਾਂ ਦਾ ਕੰਮ-ਮੀਤ ਹੇਅਰ

Ad Position 21
No active advertisement
ਬਰਨਾਲਾ ਵਿਖੇ ਇੱਕ ਮਕਾਨ ਦੀ ਡਿੱਗੀ ਹੋਈ ਛੱਤ ਦਾ ਜਾਇਜ਼ਾ ਲੈਂਦੇ ਹੋਏ ਸੰਸਦ ਮੈਂਬਰ ਮੀਤ ਹੇਅਰ, ਨਾਲ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਹੋਰ | ਅਜੀਤ ਤਸਵੀਰ<br/> 07-09-2025

• ਸੰਸਦ ਮੈਂਬਰ ਮੀਤ ਹੇਅਰ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵਲੋਂ ਮੀਂਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ
• ਕਿਹਾ, ਪੰਜਾਬ ਸਰਕਾਰ ਵਲੋਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਬਰਨਾਲਾ ਨੂੰ 1 ਕਰੋੜ ਰੁਪਏ ਦੀ ਰਾਸ਼ੀ ਜਾਰੀ

ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਪੰਜਾਬ ਸਰਕਾਰ ਇਸ ਅÏਖੀ ਘੜੀ ਵਿਚ ਸੂਬਾ ਵਾਸੀਆਂ ਨੇ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਸ਼ਹਿਰ ਵਿਚ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ | ਉਨ੍ਹਾਂ ਬਾਜ਼ੀਗਰ ਬਸਤੀ ਵਿਚ ਛੱਤ ਡਿੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਾਮਗੜ੍ਹੀਆ ਰੋਡ 'ਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ | ਮੀਤ ਹੇਅਰ ਨੇ ਕਿਹਾ ਕਿ ਇਸ ਆਫ਼ਤ ਦੀ ਸਥਿਤੀ ਦੌਰਾਨ ਗ਼ਰੀਬ ਘਰਾਂ ਦੀਆਂ ਛੱਤਾਂ ਡਿੱਗਣ, ਕੰਧਾਂ ਡਿੱਗਣ ਤੇ ਨੁਕਸਾਨੇ ਜਾਣ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ, ਉਹ ਖ਼ੁਦ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਮਕਾਨਾਂ ਦਾ ਕੰਮ ਕਰਵਾਉਣਗੇ ਤਾਂ ਜੋ ਕੋਈ ਵੀ ਗ਼ਰੀਬ ਬਿਨਾਂ ਛੱਤ ਤੋਂ ਨਾ ਰਹੇ | ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਪ੍ਰਸ਼ਾਸਨ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ ਤੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਜਿਹੜੇ ਵੱਡੀ ਗਿਣਤੀ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਮਾਲੀ ਨੁਕਸਾਨ ਹੋਇਆ ਹੈ, ਉਨ੍ਹਾਂ ਮਾਮਲਿਆਂ ਵਿਚ ਵੀ ਮੁਆਇਨਾ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ | ਇਸ ਤੋਂ ਇਲਾਵਾ ਉਹ ਖ਼ੁਦ ਇਨ੍ਹਾਂ ਪਰਿਵਾਰਾਂ ਦੀ ਜ਼ਿੰਮੇਵਾਰੀ ਚੁੱਕਣਗੇ ਅਤੇ ਜਿੱਥੇ ਜਿੱਥੇ ਬੱਚਿਆਂ ਦੀ ਪੜ੍ਹਾਈ ਜਾਂ ਹੋਰ ਕਿਸੇ ਵੀ ਮਦਦ ਦੀ ਲੋੜ ਹੈ, ਉਹ ਸਹਿਯੋਗੀਆਂ ਅਤੇ ਦਾਨੀ ਸੰਸਥਾਵਾਂ ਦੀ ਮਦਦ ਨਾਲ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਫ਼ਤ ਦੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਵਿਚ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਜ਼ਿਲ੍ਹਾ ਬਰਨਾਲਾ ਨੂੰ 1 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਲੋੜਵੰਦਾਂ ਦੀ ਮਦਦ ਲਈ ਹੋਰ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ | ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵਲੋਂ ਖ਼ੁਦ ਵੀ 25 ਲੱਖ ਰੁਪਏ ਦੀ ਗਰਾਂਟ ਹੜ੍ਹ ਪੀੜਤਾਂ ਇਲਾਕਿਆਂ ਲਈ ਐਲਾਨੀ ਗਈ ਹੈ ਅਤੇ ਉਹ ਲਗਾਤਾਰ ਰਾਹਤ ਕਾਰਜ ਦੀ ਨਜ਼ਰਸਾਨੀ ਕਰ ਰਹੇ ਹਨ ਅਤੇ ਡਟੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਭ ਨੂੰ ਹੜ੍ਹ ਪੀੜਤਾਂ ਲਈ ਅੱਗੇ ਆਉਣ ਦੀ ਲੋੜ ਹੈ | ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਸ਼ਵਿੰਦਰ ਸਿੰਘ ਜੰਡੂ, ਬਲਾਕ ਪ੍ਰਧਾਨ ਅਮਨ ਕਾਲਾ, ਕੌਂਸਲਰ ਮਲਕੀਤ ਸਿੰਘ, ਕੁਲਦੀਪ ਧਰਮਾ, ਗੁਰਪ੍ਰੀਤ ਸਿੰਘ ਸੋਨੀ ਸੰਘੇੜਾ, ਰੋਹਿਤ ਓਸ਼ੋ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜੁਝਾਰੂ ਟੀਮ ਵਲੋਂ ਹੜ੍ਹ ਪੀੜਤ ਇਲਾਕੇ ਲਈ 9 ਟਰਾਲੀਆਂ ਤੂੜੀ ਤੇ ਅਚਾਰ ਰਵਾਨਾ
Ad Position 24