25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਜ਼ਦੂਰੋ ਤੇ ਕਿਸਾਨੋਂ- ਬਿਗਾਨੇ ਹੱਥਾਂ ਵੱਲ ਨਾ ਝਾਕੋ, ਆਪਣੇ ਹੱਕਾਂ ਨੂੰ ਪਛਾਣੋ-ਹਰਜੀਤ ਖਿਆਲੀ

Ad Position 21
No active advertisement
ਅਜੀਤ ਡੈਸਕ 07-09-2025
ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰੀ ਬਾਰਸ਼ ਕਾਰਨ ਹੋਏ ਮਜ਼ਦੂਰਾਂ ਅਤੇ ਕਿਸਾਨਾਂ ਦੇ ਨੁਕਸਾਨ ਸਬੰਧੀ ਯੋਗ ਮੁਆਵਜ਼ਾ, ਬੁਨਿਆਦੀ ਸਹੂਲਤਾਂ ਲੈਣ ਲਈ ਭਾਈ ਲਾਲੋ ਪੰਜਾਬੀ ਮੰਚ ਪੰਜਾਬ ਵਲੋਂ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਮੂਹਰੇ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਸਬੰਧੀ ਪਿੰਡ ਕਲਾਲ ਮਾਜਰਾ, ਕਿ੍ਪਾਲ ਸਿੰਘ ਵਾਲਾ, ਨਿਹਾਲੂਵਾਲ, ਕੁਤਬਾ, ਬਾਹਮਣੀਆਂ, ਮਹਿਲ ਕਲਾਂ, ਮਹਿਲ ਕਲਾਂ ਸੋਢੇ ਵਿਖੇ ਮੀਟਿੰਗਾਂ ਕਰ ਕੇ ਮਜ਼ਦੂਰਾਂ, ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਇਸ ਸਬੰਧੀ ਭਾਈ ਲਾਲੋ ਪੰਜਾਬੀ ਮੰਚ ਪੰਜਾਬ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਕਿਰਤੀ ਲੋਕ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨਗੇ | ਆਗੂ ਖਿਆਲੀ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਸਰਕਾਰ ਦੇ ਨਾਂਅ ਭੇਜੇ ਜਾਣ ਵਾਲੇ ਮੰਗ-ਪੱਤਰ ਵਿਚ ਮੁੱਖ ਮੰਗਾਂ ਜਿਵੇਂ ਮੀਂਹ ਕਾਰਨ ਪ੍ਰਭਾਵਿਤ ਹੋਏ ਮਕਾਨਾਂ ਲਈ ਤਰਪਾਲਾਂ/ਪਲਾਸਟਿਕ ਕਾਗ਼ਜ਼ ਤੁਰੰਤ ਮੁਹੱਈਆ ਕਰਵਾਏ ਜਾਣ | ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇ, ਰੁਜ਼ਗਾਰ ਖੁੱਸ ਜਾਣ ਕਰ ਕੇ ਮਜ਼ਦੂਰਾਂ ਦੇ ਘਰ ਰਾਸ਼ਨ ਵੀ ਮੁੱਕਿਆ ਪਿਆ | ਘਰਾਂ 'ਚ ਰਾਸ਼ਨ, ਦਵਾਈਆਂ ਪਹੁੰਚਾਈਆਂ ਜਾਣ, ਮਨਰੇਗਾ ਮਜ਼ਦੂਰਾਂ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ, ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਪ੍ਰਤੀ ਏਕੜ 60000 ਰੁਪਏ ਮੁਆਵਜ਼ਾ ਦਿੱਤਾ ਜਾਵੇ, ਬੰਦ ਪਏ ਨਰੇਗਾ ਕੰਮ ਤੁਰੰਤ ਚਾਲੂ ਕੀਤੇ ਜਾਣ ਆਦਿ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਮਹਿਲ ਕਲਾਂ, ਰੇਸ਼ਮ ਸਿੰਘ, ਗੁਰਪ੍ਰੀਤ ਕੌਰ, ਮਨਦੀਪ ਕੌਰ, ਗਗਨਦੀਪ ਕੌਰ, ਜਗਰਾਜ ਸਿੰਘ, ਪੰਮਾ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਆਗੂਆਂ ਨੇ 8 ਸਤੰਬਰ ਨੂੰ ਵੱਡੀ ਗਿਣਤੀ 'ਚ ਡੀ.ਸੀ ਦਫ਼ਤਰ ਬਰਨਾਲਾ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਨਾਲ ਹੋਏ ਨੁਕਸਾਨ ਦੀ ਤਾਜ਼ਾ ਰਿਪੋਰਟ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸੌਂਪੀ ਜਾਵੇਗੀ-ਗੁ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Ad Position 24