25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਬਾਰਿਸ਼ ਨਾਲ ਹੋਏ ਨੁਕਸਾਨ ਦੀ ਤਾਜ਼ਾ ਰਿਪੋਰਟ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸੌਂਪੀ ਜਾਵੇਗੀ-ਗੁਰਮੇਲ ਸਿੰਘ ਮੌੜ

Ad Position 21
No active advertisement
ਅਜੀਤ ਡੈਸਕ 07-09-2025
ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ਬਾਰਸ਼ ਨਾਲ ਹੋਏ ਭਾਰੀ ਨੁਕਸਾਨ ਦੀ ਤਾਜ਼ਾ ਰਿਪੋਰਟ ਤਿਆਰ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਨੂੰ ਸੌਂਪੀ ਜਾਵੇਗੀ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ | ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਨੇ ਪਿੰਡ ਰਾਏਸਰ ਪੰਜਾਬ (ਬਰਨਾਲਾ) ਵਿਖੇ ਮੀਂਹ ਨਾਲ ਢਹਿ ਗਏ ਘਰਾਂ ਤੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ, ਕਿ ਹੜ੍ਹਾਂ ਨਾਲ ਘਿਰੇ ਲੋਕਾਂ ਦੀ ਤੁਰੰਤ ਸਾਰ ਲਈ ਜਾਵੇ, ਪਰ ਹਕੀਕਤ ਵਿਚ ਰਾਜ ਤੇ ਕੇਂਦਰ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਹਨ | ਉਨ੍ਹਾਂ ਦੱਸਿਆ ਕਿ ਫ਼ਸਲਾਂ ਡੁੱਬ ਗਈਆਂ ਹਨ, ਕਿਸਾਨਾਂ, ਮਜ਼ਦੂਰਾਂ ਦੇ ਘਰ ਢਹਿ ਗਏ, ਕੀਮਤੀ ਪਸ਼ੂ ਮੌਤ ਦੇ ਮੂੰਹ ਚਲੇ ਗਏ | ਆਗੂ ਮੌੜ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਭਰ 'ਚ ਟੀਮਾਂ ਬਣਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ | ਇਹ ਬਿਪਤਾ ਦੀ ਘੜੀ ਸਮੇਂ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹ ਕੇ ਯੋਗ ਆਰਥਿਕ ਮਦਦ ਦੁਆਉਣੀ ਸਾਡੀ ਜ਼ਿੰਮੇਵਾਰੀ ਹੈ | ਇਸ ਮੌਕੇ ਆਗੂ ਮੌੜ ਨੇ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਮੰਗ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਦੀ ਤੁਰੰਤ ਸਾਰ ਲੈ ਕੇ ਯੋਗ ਆਰਥਿਕ ਮਦਦ ਦਿੱਤੀ ਜਾਵੇ ਤਾਂ ਜੋ ਕੁੱਝ ਰਾਹਤ ਮਿਲ ਸਕੇ | ਇਸ ਮੌਕੇ ਜਗਰੂਪ ਸਿੰਘ ਰਾਏਸਰ, ਜੋਸ਼ੀ ਸਿੰਘ, ਕਰਮ ਸਿੰਘ, ਜਸਵਿੰਦਰ ਸਿੰਘ, ਸੇਵਕ ਸਿੰਘ, ਭੋਲਾ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਲਾਭ ਕੌਰ, ਬਲਜੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਜ਼ਦੂਰੋ ਤੇ ਕਿਸਾਨੋਂ- ਬਿਗਾਨੇ ਹੱਥਾਂ ਵੱਲ ਨਾ ਝਾਕੋ, ਆਪਣੇ ਹੱਕਾਂ ਨੂੰ ਪਛਾਣੋ-ਹਰਜੀਤ ਖਿਆਲੀ
Ad Position 24