25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਭੋਤਨਾ ਵਿਖੇ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-09-2025
ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਭੋਤਨਾ ਵਿਖੇ ਭਾਈ ਜੀਵਨ ਸਿੰਘ ਦੇ 364ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਹੀ ਰਾਗੀ ਜਥੇ ਬਾਬਾ ਰਵੀ ਦਾਸ ਅਤੇ ਉਨ੍ਹਾਂ ਦੇ ਸਾਥੀ ਹਰਦਿਆਲ ਸਿੰਘ ਲੱਡੂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਪਿੰਡ ਦੇ ਸਮੁੱਚੇ ਨਗਰ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਮੂਹ ਮਜ਼੍ਹਬੀ ਸਿੱਖ ਭਾਈਚਾਰੇ ਦੇ ਅਗਵਾੜ ਵਲੋਂ ਸਮੁੱਚੇ ਨਗਰ ਦੇ ਸਹਿਯੋਗ ਦੇ ਨਾਲ ਇਹ ਸਮਾਗਮ ਗਿਆ | ਭੋਗ ਉਪਰੰਤ ਡਾ: ਬਲਵੰਤ ਸਿੰਘ ਭੱਟੀ ਵਲੋਂ ਜਿੱਥੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਉੱਥੇ ਸਮੁੱਚੇ ਨਗਰ ਦਾ ਬਿਨਾਂ ਕਿਸੇ ਜਾਤ ਪਾਤ ਤੋਂ ਏਕਤਾ ਵਿਚ ਭਰਪੂਰ ਸਾਥ ਦੇਣ ਲਈ ਸਮੁੱਚੇ ਨਗਰ ਨਿਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਨਗਰ ਨਿਵਾਸੀਆਂ ਨੇ ਸ਼ਰਧਾ ਸਤਿਕਾਰ ਤੇ ਪ੍ਰੇਮ ਦੇ ਨਾਲ ਤਨੋ ਮਨੋ ਸੇਵਾ ਕੀਤੀ | ਬਾਬਾ ਜੀਵਨ ਸਿੰਘ ਯਾਦਗਾਰੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਖ਼ਾਸ ਕਰ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭੇਦਭਰੀ ਹਾਲਤ 'ਚ 30 ਜੁਲਾਈ ਨੂੰ ਲਾਪਤਾ ਹੋਏ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ
Ad Position 24