25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭੇਦਭਰੀ ਹਾਲਤ 'ਚ 30 ਜੁਲਾਈ ਨੂੰ ਲਾਪਤਾ ਹੋਏ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ

Ad Position 21
No active advertisement
ਅਜੀਤ ਡੈਸਕ 07-09-2025
ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਨਾਲ ਸਬੰਧਿਤ ਇਕ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ ਹੋਣ ਤੋਂ ਬਾਅਦ ਸਵਾ ਮਹੀਨਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਮਿਲਿਆ | ਨੌਜਵਾਨ ਦੇ ਪਿਤਾ ਅਵਤਾਰ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਉਸ ਦਾ 22 ਸਾਲਾ ਨੌਜਵਾਨ ਲੜਕਾ ਸੁਖਵਿੰਦਰ ਸਿੰਘ ਲੰਘੀ 30 ਜੁਲਾਈ ਨੂੰ ਅਚਾਨਕ ਲਾਪਤਾ ਹੋ ਗਿਆ | ਇਸ ਸਬੰਧੀ ਉਨ•ਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ, ਸਾਰੇ ਰਿਸ਼ਤੇਦਾਰਾਂ ਕੋਲ ਭਾਲ ਟੋਲ ਕੀਤੀ ਪਰ ਅੱਜ ਤੱਕ ਕੋਈ ਥਹੁ ਪਤਾ ਨਹੀਂ ਲੱਗਿਆ | ਉਨ•ਾਂ ਦਾ ਪਰਿਵਾਰ ਇਸ ਸਮੇਂ ਗੰਭੀਰ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਹੈ | ਇਸ ਸਬੰਧੀ ਪੀੜਤ ਪਰਿਵਾਰ ਵਲੋਂ 2 ਅਗਸਤ ਨੂੰ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਇਤਲਾਹ ਦਿੱਤੀ ਸੀ, ਪਰ ਪੁਲਿਸ ਵੀ ਉਨ•ਾਂ ਦੇ ਨੌਜਵਾਨ ਪੁੱਤਰ ਨੂੰ ਲੱਭਣ 'ਚ ਅਸਫਲ ਰਹੀ ਹੈ | ਉਨ•ਾਂ ਜ਼ਿਲ•ਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੇਰੇ ਨੌਜਵਾਨ ਲੜਕੇ ਸੁਖਵਿੰਦਰ ਸਿੰਘ ਦੀ ਭਾਲ ਟੋਲ ਕਰਨ 'ਚ ਉਨ•ਾਂ ਦੀ ਮਦਦ ਕੀਤੀ ਜਾਵੇ | ਐਸ.ਐੱਚ.ਓ. ਮਹਿਲ ਕਲਾਂ ਸ਼ੇਰਵਿੰਦਰ ਸਿੰਘ ਅÏਲਖ ਨੇ ਕਿਹਾ ਕਿ ਉਹ ਉਕਤ ਨੌਜਵਾਨ ਦੇ ਮੋਬਾਈਲ ਦੀ ਲੋਕੇਸ਼ਨ ਅਤੇ ਸੀ.ਡੀ.ਆਰ. ਰਿਪੋਰਟ ਮੰਗਵਾ ਕੇ ਜਾਂਚ ਕਰ ਚੁੱਕੇ ਹਨ, ਪਰ ਕੋਈ ਸੁਰਾਗ ਨਹੀਂ ਮਿਲਿਆ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਚੁੱਕੀ ਹੈ | ਇਸ ਮਾਮਲੇ 'ਚ ਪੁਲਿਸ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ, ਛੇਤੀ ਹੀ ਕਿਸੇ ਸਿੱਟੇ 'ਤੇ ਪਹੁੰਚ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਪੈ ਰਹੀ ਬਰਸਾਤ ਨਾਲ ਲਿੰਕ ਸੜਕਾਂ ਦੀਆਂ ਬਰਮਾਂ ਖੁਰੀਆਂ, ਕਈ ਸੜਕਾਂ ਟੁੱਟਣ ਕਿਨਾਰੇ ਅਗਲੀ ਖ਼ਬਰ ਪਿੰਡ ਭੋਤਨਾ ਵਿਖੇ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24