25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੋਂ ਪ੍ਰਭਾਵਿਤ ਪਿੰਡ ਬਡਬਰ ਅਤੇ ਭੂਰੇ ਦਾ ਦੌਰਾ

Ad Position 21
No active advertisement
ਅਜੀਤ ਡੈਸਕ 07-09-2025
ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰੀ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਉਨ੍ਹਾਂ ਪਿੰਡ ਹਿੰਮਤਪੁਰਾ ਬਸਤੀ ਬਡਬਰ ਅਤੇ ਭੂਰੇ ਵਿਖੇ ਅਸੁਰੱਖਿਅਤ ਇਮਾਰਤਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਪਿੰਡਾਂ 'ਚ ਲਗਾਏ ਗਏ ਰਾਹਤ ਕੈਂਪਾਂ 'ਚ ਲੋਕਾਂ ਨੂੰ ਮਿਲੇ | ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕੱਚੇ ਘਰਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਥਾਵਾਂ ਛੱਡ ਕੇ ਜਾਂ ਆਪਣੇ-ਆਪਣੇ ਪਿੰਡਾਂ 'ਚ ਬਣੇ ਰਾਹਤ ਕੇਂਦਰਾਂ ਵਿਖੇ ਸ਼ਿਫ਼ਟ ਹੋ ਜਾਣ | ਇਸ ਵਾਰੀ ਲਗਾਤਾਰ ਮੀਂਹ ਪੈਣ ਕਰ ਕੇ ਮਕਾਨਾਂ ਨੂੰ ਜ਼ਿਆਦਾ ਨੁਕਸਾਨ ਪੁੱਜ ਰਿਹਾ ਹੈ | ਖ਼ਾਸ ਕਰ ਕੇ ਜਿਹੜੇ ਕੱਚੇ ਘਰ ਹਨ ਜਾਂ ਬਾਲਿਆਂ ਵਾਲੀਆਂ ਛੱਤਾਂ ਹਨ ਜਾਂ ਢਾਂਚੇ ਕਮਜ਼ੋਰ ਹਨ, ਉੱਥੇ ਛੱਤਾਂ ਜਾਂ ਕੰਧਾਂ ਡਿੱਗਣ ਦਾ ਖ਼ਤਰਾ ਬਣਿਆ ਰਹਿਣਾ ਹੈ | ਉਨ੍ਹਾਂ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਮਕਾਨ ਕੱਚੇ ਹਨ ਜਾਂ ਅਣਸੁਰੱਖਿਅਤ ਹਨ, ਉਹ ਪਰਿਵਾਰ ਮੀਹਾਂ ਦੇ ਦਿਨਾਂ ਵਿਚ ਅਜਿਹੇ ਘਰਾਂ ਵਿਚ ਰਹਿਣ ਦੀ ਬਜਾਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਨੇੜਲੇ ਰਾਹਤ ਕੈਂਪਾਂ ਵਿਚ ਆ ਕੇ ਰਹਿ ਸਕਦੇ ਹਨ, ਜਿੱਥੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਬਾਰੇ ਪਿੰਡਾਂ ਵਿਚ ਸਰਪੰਚ, ਪਟਵਾਰੀ ਜਾਂ ਪੰਚਾਇਤ ਸਕੱਤਰ ਨੂੰ ਦੱਸਿਆ ਜਾਵੇ | ਸ਼ਹਿਰਾਂ ਵਿਚ ਨਗਰ ਕੌਂਸਲ ਦੇ ਈ.ਓ ਜਾਂ ਆਪਣੇ ਵਾਰਡ ਦੇ ਐਮ.ਸੀ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ | ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਨੰਬਰ ਵੀ ਜਾਰੀ ਕੀਤਾ ਗਿਆ ਹੈ, ਕਿਸੇ ਵੀ ਤਰ੍ਹਾਂ ਦੀ ਲੋੜ ਪੈਣ 'ਤੇ ਤੁਸੀਂ 01679-233031 'ਤੇ ਸੰਪਰਕ ਕਰ ਸਕਦੇ ਹੋ | ਉਨ੍ਹਾਂ ਦੱਸਿਆ ਕਿ ਜਿਹੜੀਆਂ ਇਮਾਰਤਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਇਮਾਰਤਾਂ ਦੇ ਮਾਲਕਾਂ ਨੂੰ ਸਰਕਾਰ ਵਲੋਂ ਬਣਦੇ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ | ਅੱਜ ਉਨ੍ਹਾਂ ਸੀਵਰ ਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੀਂਹ ਵਾਲੇ ਪਾਣੀ ਦੀ ਨਿਕਾਸੀ ਲਈ ਪਲਾਂਟ ਦਾ ਕੰਮ ਸਮੇਂ ਸਿਰ ਨੇਪਰੇ ਚਾੜਿ੍ਹਆ ਜਾਵੇ ਇਸ ਮੌਕੇ ਉਨ੍ਹਾਂ ਨਾਲ ਆਈ.ਏ.ਐੱਸ (ਸਿਖਲਾਈ ਅਧੀਨ) ਸ੍ਰੀ ਸ਼ਿਵਾਂਸ਼ ਰਾਠੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਘਰਾਂ ਦੇ ਪੀੜਤ ਪਰਿਵਾਰਾਂ ਦੀ ਵਿਨਰਜੀਤ ਸਿੰਘ ਖਡਿਆਲ ਨੇ ਲਈ ਸਾਰ ਅਗਲੀ ਖ਼ਬਰ ਇੰਦਰਲੋਕ ਕਾਲੋਨੀ ਵਿਖੇ ਬਾਬਾ ਬੰਸੀ ਵਾਲੇ ਰੋਗ ਨਿਵਾਰਨ ਕੇਂਦਰ ਦੀ ਉਸਾਰੀ ਲਈ ਨੀਂਹ ਰੱਖੀ
Ad Position 24