ਮਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਪੰਜਾਬ ਸਟੇਟ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੋਰਵ ਦਾ ਕਮਿਸ਼ਨ ਦੇ ਮੈਂਬਰ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਦੀ ਸਥਾਨਕ ਰਿਹਾਇਸ਼ 'ਤੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜਤਿੰਦਰ ਮਸੀਹ ਗੋਰਵ ਨੇ ਕਿਹਾ ਕਿ ਪੰਜਾਬ ਵਿਚ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਹ ਅਤੇ ਉਨ੍ਹਾਂ ਦੀ ਟੀਮ ਹਮੇਸ਼ਾ ਵਚਨਬੱਧ ਰਹਿਣਗੇ ਅਤੇ ਪੰਜਾਬ ਦੇ ਘੱਟ ਗਿਣਤੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਸਬੰਧੀ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਟੀਮਾਂ ਪੰਜਾਬ ਦੇ ਵੱਖ-ਵੱਖ ਹੜ੍ਹ ਇਲਾਕਿਆਂ ਵਿਚ ਸੇਵਾ ਕਰ ਰਹੀਆਂ ਹਨ | ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਨੇ ਕਿਹਾ ਘੱਟ ਗਿਣਤੀ ਭਾਈਚਾਰੇ ਨੂੰ ਜੇਕਰ ਕੋਈ ਸਮੱਸਿਆਵਾਂ ਜਾਂ ਸ਼ਿਕਾਇਤਾਂ ਹੈ ਤਾਂ ਉਹ ਕਮਿਸ਼ਨ ਨੂੰ ਆਪਣੀ ਅਰਜ਼ੀ ਦੇ ਸਕਦੇ ਹਨ ਜਿਸ ਦਾ ਬਣਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਘੱਟਗਿਣਤੀਆਂ ਲਈ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਉਨ੍ਹਾਂ ਤਕ ਪਹੁੰਚਾਉਣ ਲਈ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਕਮਿਸ਼ਨ ਦੇ ਮੈਂਬਰ ਹਾਜੀ ਸ਼ਮਸ਼ਾਦ ਅਲੀ, ਮੁਕੱਰਮ ਸੈਫ਼ੀ, ਮੁਹੰਮਦ ਅਖਲਾਕ, ਮੁਹੰਮਦ ਸ਼ਾਹਿਦ, ਜੁਲਫਕਾਰ, ਅਬਾਦ ਖ਼ੁਰਦ, ਸਾਜਿਦ ਇਸ਼ਹਾਕ, ਜਾਨੀ ਰੋਡੀਵਾਲ, ਅਜ਼ਹਰ, ਮੋਲਾਨਾ ਨੂਰ ਹਸ਼ਨ, ਧਰਮਿੰਦਰ, ਮੁਹੰਮਦ ਇਰਫਾਨ ਆਦਿ ਮੌਜੂਦ ਸਨ |