25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਅਧਿਆਪਕ ਦਿਵਸ ਮੌਕੇ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ -ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-09-2025
ਬਰਨਾਲਾ, 6 ਸਤੰਬਰ (ਅਸ਼ੋਕ ਭਾਰਤੀ)-ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ ਫ਼ਰੰਟ ਬਰਨਾਲਾ ਵਲੋਂ ਅਧਿਆਪਕ ਦਿਵਸ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਤੇ ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਜ਼ਿਲ•ਾ ਪ੍ਰਧਾਨ ਰਣਜੀਤ ਸਿੰਘ, ਮੀਤ ਪ੍ਰਧਾਨ ਪਲਵਿੰਦਰ ਸਿੰਘ, ਭਰਾਤਰੀ ਜਥੇਬੰਦੀ ਡੀ.ਟੀ.ਐੱਫ ਦੇ ਜ਼ਿਲ•ਾ ਪ੍ਰਧਾਨ ਰਾਜੀਵ ਕੁਮਾਰ, ਸਕੱਤਰ ਨਿਰਮਲ ਚੁਹਾਣਕੇ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਭਵਿੱਖ ਸਵਾਰਨ ਦੀ ਗੱਲ ਕਰਦੀ ਹੈ | ਦੂਜੇ ਪਾਸੇ ਉਨ•ਾਂ ਨੂੰ ਹੁਨਰਮੰਦ ਬਣਾਉਣ ਵਾਲੇ ਅਧਿਆਪਕ ਖ਼ੁਦ ਆਪ ਪ੍ਰਾਈਵੇਟ ਅਦਾਰਿਆਂ ਦੇ ਸ਼ੋਸ਼ਣ ਦਾ ਸ਼ਿਕਾਰ ਹਨ ਅਤੇ ਚੰਗੇ ਭਵਿੱਖ ਦਾ ਇੰਤਜ਼ਾਰ ਕਰ ਰਹੇ ਹਨ | ਪਿਛਲੇ 11 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਾਈਵੇਟ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ 2633 ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਵਲੋਂ ਸਮੂਹ ਐਨ.ਐਸ.ਕਿਊ.ਐਫ. ਅਧਿਆਪਕਾਂ ਨੂੰ ਜਲਦ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਨੀਤੀ ਅਤੇ ਅਧਿਆਪਕਾਂ ਉੱਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ | ਆਗੂਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਪਰ ਹੁਣ ਵਾਅਦਿਆਂ ਤੋਂ ਭੱਜ ਰਹੇ ਹਨ | ਐਨ.ਐਸ.ਕਿਊ.ਐਫ. ਅਧਿਆਪਕਾਂ ਵਲੋਂ ਵਿਭਾਗ, ਸਿੱਖਿਆ ਮੰਤਰੀ ਤੇ ਸਬ ਕਮੇਟੀ ਨਾਲ ਅਨੇਕਾਂ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ | ਇਸ ਮੌਕੇ ਜਗਦੇਵ ਸਿੰਘ, ਸੰਦੀਪ ਸਿੰਘ, ਮਨਦੀਪ ਬਾਂਸਲ, ਮਲਕੀਤ ਸਿੰਘ, ਅਲਕਾ ਸਿੰਗਲਾ, ਸਰਬਜੀਤ ਕੌਰ, ਅੰਮਿ੍ਤਪਾਲ ਕੋਟਦੁੱਨਾ, ਮਾਲਵਿੰਦਰ ਸਿੰਘ, ਦਵਿੰਦਰ ਸਿੰਘ ਤਲਵੰਡੀ, ਰਘਬੀਰ ਕਰਮਗੜ•, ਦਰਸ਼ਨ ਬਦਰਾ, ਕੁਲਦੀਪ ਸੰਘੇੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹੜ੍ਹਾਂ ਦੇ ਮਾਮਲੇ ਵਿਚ ਪੀੜਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ-ਐਡਵੋਕੇਟ ਰਾਹੀ ਅਗਲੀ ਖ਼ਬਰ ਪਿੰਡ ਠੀਕਰੀਵਾਲਾ 'ਚ ਭਾਰੀ ਬਾਰਿਸ਼ ਕਾਰਨ ਪਰਿਵਾਰ ਦਾ ਢਹਿ ਗਿਆ ਘਰ
Ad Position 24