25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਸਰਕਾਰ ਹੜ੍ਹਾਂ ਦੇ ਮਾਮਲੇ ਵਿਚ ਪੀੜਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ-ਐਡਵੋਕੇਟ ਰਾਹੀ

Ad Position 21
No active advertisement
ਅਜੀਤ ਡੈਸਕ 07-09-2025
ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਦੋ ਹਫ਼ਤਿਆਂ ਤੋਂ ਪੈ ਰਹੇ ਮੀਂਹ ਨੇ ਲੋਕਾਂ ਦੇ ਘਰਾਂ ਤੇ ਫ਼ਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਕੀਤਾ ਹੈ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਸ਼ਹਿਣਾ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਕ ਵੱਡੇ ਹਿੱਸੇ ਵਿਚ ਮੀਂਹ ਦੇ ਪਾਣੀ ਨੇ ਭਿਆਨਕ ਤਬਾਹੀ ਲਿਆਂਦੀ ਹੈ | ਜਿੱਥੇ ਕਿ ਮਾਲਵੇ ਦੇ ਪਿੰਡਾਂ ਵਿਚੋਂ ਲੋਕ ਰਾਸ਼ਨ ਤੇ ਪਸ਼ੂਆਂ ਲਈ ਤੂੜੀ ਆਦਿ ਲੈ ਕੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਜਿੱਥੇ ਕਿ ਆਪ ਹੜ੍ਹ ਪੀੜਤ ਇਲਾਕਿਆਂ ਵਿਚ ਵਿਚਰ ਰਹੇ ਹਨ, ੳੱੁਥੇ ਉਨ੍ਹਾਂ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਟੀਮ ਵੀ ਲਗਾਤਾਰ ਕੰਮ ਕਰ ਰਹੀ ਹੈ | ਐਡਵੋਕੇਟ ਰਾਹੀ ਨੇ ਕਿਹਾ ਕਿ ਹੜ੍ਹਾਂ ਦੀ ਭਿਆਨਕ ਤਬਾਹੀ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਜਿਸ ਨੇ ਕਿ ਹੜ੍ਹਾਂ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਮੁਆਵਜ਼ੇ ਦੇ ਚੈਕ ਜਾਰੀ ਕਰੇ, ਤਾਂ ਜੋ ਹੜ੍ਹ ਪ੍ਰਭਾਵਿਤ ਲੋਕ ਮੁੜ ਆਪਣੀ ਜ਼ਿੰਦਗੀ ਪੈਰਾਂ ਸਿਰ ਕਰ ਸਕਣ | ਇਸ ਮੌਕੇ ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ, ਬੀਰਇੰਦਰ ਸਿੰਘ ਜ਼ੈਲਦਾਰ ਕੌਮੀ ਵਰਕਿੰਗ ਕਮੇਟੀ ਮੈਂਬਰ, ਹਰਜਿੰਦਰ ਸਿੰਘ ਬਿੱਲੂ, ਦਰਸ਼ਨ ਸਿੰਘ ਗਿੱਲ, ਗੁਰਮੇਲ ਸਿੰਘ ਗੋਸ਼ਲ, ਗਗਨਦੀਪ ਸਿੰਗਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਔਰਤ ਸਮੇਤ ਦੋ ਜਣਿਆਂ 'ਤੇ ਪੈਸੇ ਦੇ ਲੈਣ-ਦੇਣ ਦੇ ਮਾਮਲੇ ਵਿਚ ਪਰਚਾ ਦਰਜ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ -ਡਿਪਟੀ ਕਮਿਸ਼ਨਰ...
Ad Position 24