25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਨਾਰਾਇਣਗੜ੍ਹ ਸੋਹੀਆਂ ਅਤੇ ਦੀਵਾਨਾ ਵਿਖੇ ਬੱਸੀਆਂ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਫ਼ਸਲਾਂ ਤੇ ਘਰਾਂ ਨੂੰ ਖ਼ਤਰਾ

Ad Position 21
No active advertisement
ਅਜੀਤ ਡੈਸਕ 07-09-2025
ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਦੀਵਾਨਾ ਤੇ ਨਰਾਇਣਗੜ੍ਹ, ਸੋਹੀਆ ਵਿਚਕਾਰ ਲੰਘਦੀ ਬੱਸੀਆਂ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਸਥਾਨਕ ਲੋਕਾਂ ਅਤੇ ਕਿਸਾਨਾਂ ਲਈ ਗੰਭੀਰ ਮੁਸੀਬਤ ਬਣੀ ਹੋਈ ਹੈ | ਡਰੇਨ ਵਿਚ ਹਰੀ ਬੂਟੀ, ਘਾਹ-ਫੂਸ ਅਤੇ ਗੰਦ ਪੈ ਜਾਣ ਕਾਰਨ ਬਰਸਾਤ ਦੇ ਪਾਣੀ ਦੀ ਨਿਕਾਸੀ ਰੁਕ ਗਈ ਹੈ | ਇਸ ਕਰ ਕੇ ਕਿਸਾਨਾਂ ਦੀਆਂ ਝੋਨੇ, ਮੱਕੀ, ਹਰਾ ਚਾਰਾ ਅਤੇ ਬਾਜਰੇ ਦੀਆਂ ਫ਼ਸਲਾਂ ਵਿਚ ਪਾਣੀ ਵੜਨ ਦਾ ਖ਼ਤਰਾ ਬਣਿਆ ਹੋਇਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਜੇਕਰ ਡਰੇਨ ਦਾ ਪਾਣੀ ਹੋਰ ਵਧ ਗਿਆ ਤਾਂ ਖੇਤਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਸਕਦੀਆਂ ਹਨ | ਇਸ ਤੋਂ ਇਲਾਵਾ, ਘਰਾਂ ਅਤੇ ਕੋਠੀਆਂ ਵਿਚ ਵੀ ਚੋਆਂ ਪੈਣ ਨਾਲ ਆਮ ਜਨਤਾ ਦਾ ਜੀਵਨ ਮੁਸ਼ਕਲ ਹੋਇਆ ਪਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਕਈ ਖੇਤਰਾਂ ਵਿਚ ਲਗਾਤਾਰ ਬਾਰਸ਼ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ | ਕਈ ਘਰ ਡਿਗ ਚੁੱਕੇ ਹਨ, ਕਈ ਘਰਾਂ ਵਿਚ ਤਰੇੜਾਂ ਪੈਣ ਕਰ ਕੇ ਲੋਕ ਘਰ ਛੱਡਣ 'ਤੇ ਮਜਬੂਰ ਹਨ ਅਤੇ ਪਸ਼ੂ-ਪੰਛੀ ਵੀ ਪਾਣੀ ਦੀ ਲਪੇਟ ਵਿਚ ਆ ਕੇ ਮਾਰੇ ਗਏ ਹਨ | ਉਨ੍ਹਾਂ ਨੇ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਇਸ ਸਾਰੀ ਸਥਿਤੀ ਦਾ ਮੁੱਖ ਕਾਰਨ ਦੱਸਿਆ | ਉਨ੍ਹਾਂ ਨੇ ਯਾਦ ਦਿਵਾਇਆ ਕਿ ਇਸੇ ਡਰੇਨ ਦੇ ਕਾਰਨ 2019 ਅਤੇ 2023 ਵਿਚ ਵੀ ਭਾਰੀ ਨੁਕਸਾਨ ਹੋਇਆ ਸੀ | ਸਫ਼ਾਈ ਸਬੰਧੀ ਜਦੋਂ ਮਹਿਕਮੇ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਅਧਿਕਾਰੀ ਕਹਿੰਦੇ ਹਨ ਕਿ ਕੁੱਝ ਕਿਸਾਨਾਂ ਨੇ ਕੇਸ ਕੀਤਾ ਹੋਇਆ ਹੈ, ਜਿਸ ਕਰ ਕੇ ਕੰਮ ਮੁਕੰਮਲ ਨਹੀਂ ਹੋ ਰਿਹਾ | ਕਿਸਾਨ ਆਗੂਆਂ ਨੇ ਸਵਾਲ ਚੁੱਕਿਆ ਕਿ ਜਦੋਂ ਡਰੇਨ ਕੱਢੀ ਗਈ ਸੀ, ਉਸ ਵੇਲੇ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਸੀ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਡਰੇਨ ਵਿਚਲਾ ਬਰਸਾਤ ਦਾ ਪਾਣੀ ਓਵਰਫ਼ਲੋ ਹੋ ਕੇ ਖੇਤਾਂ ਵਿਚ ਵੜਦਾ ਹੈ ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਬੱਸੀਆਂ ਡਰੇਨ ਦੀ ਸਫ਼ਾਈ ਕਰਵਾਈ ਜਾਵੇ, ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਪ੍ਰਭਾਵਿਤ ਕਿਸਾਨਾਂ-ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਜ਼ਿਕਰਯੋਗ ਹੈ ਕੀ ਉਕਤ ਡਰੇਨ ਦੇ ਪਾਣੀ ਤੋਂ ਬਚਾਉਣ ਲਈ ਪਿੰਡ ਦੀਵਾਨਾ ਦੇ ਸਰਪੰਚ ਰਣਧੀਰ ਸਿੰਘ ਦੀ ਅਗਵਾਈ ਹੇਠ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਨਰੇਗਾ ਮਜ਼ਦੂਰਾਂ ਅਤੇ ਹੋਰ ਉਪਕਰਨਾਂ ਰਾਹੀ ਸਫ਼ਾਈ ਮੁਹਿੰਮ ਚਲਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਵਿਵਸਥਾ ਨਾ ਸੁਧਰੀ ਤਾਂ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਦੇਵੇਗੀ ਧਰਨਾ - ਰੌਕੀ ਬਾਂਸਲ ਅਗਲੀ ਖ਼ਬਰ ਔਰਤ ਸਮੇਤ ਦੋ ਜਣਿਆਂ 'ਤੇ ਪੈਸੇ ਦੇ ਲੈਣ-ਦੇਣ ਦੇ ਮਾਮਲੇ ਵਿਚ ਪਰਚਾ ਦਰਜ
Ad Position 24