ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਮੱਧ ਪ੍ਰਦੇਸ਼ ਵਿਚ ਆਯੋਜਿਤ ਆਈ.ਸੀ.ਐਸ.ਈ. ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 2025 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਗੋਲਡ ਅਤੇ ਤਾਂਬੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਗੁਰਵੀਰ ਕੌਰ ਪੁੱਤਰੀ ਬਲਵਿੰਦਰ ਸਿੰਘ, ਗੁਰਜੋਤ ਕੌਰ ਪੁੱਤਰੀ ਰੇਸ਼ਮ ਸਿੰਘ ਅਤੇ ਮਹਿਕਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਨੇ ਗੋਲਡ ਮੈਡਲ ਹਾਸਲ ਕਰ ਕੇ ਕਾਮਯਾਬੀ ਹਾਸਲ ਕੀਤੀ ਜਦਕਿ ਆਇਨਤਨੂਰ ਕੌਰ ਪੁੱਤਰੀ ਬਲਵਿੰਦਰ ਸਿੰਘ ਅਤੇ ਅਰਸ਼ਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਨੇ ਸ਼ਾਨਦਾਰ ਮੁਕਾਬਲੇ ਦੌਰਾਨ ਤਾਂਬੇ ਦਾ ਤਗਮਾ ਜਿੱਤ ਕੇ ਅਤੇ ਅਮਰਜੋਤ ਸਿੰਘ ਪੁੱਤਰ ਗੁਲਾਬ ਸਿੰਘ ਨੇ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਵਿਚ ਵਿਦਿਆਰਥੀਆਂ ਦੀ ਵਾਪਸੀ 'ਤੇ ਫੁੱਲਮਾਲਾ, ਸ਼ਬਦਾਂ ਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ | ਅਧਿਆਪਕਾਂ, ਸਹਿਪਾਠੀਆਂ ਅਤੇ ਮਾਪਿਆਂ ਨੇ ਖਿਡਾਰੀਆਂ 'ਤੇ ਗੁਲਾਬਾਂ ਦੀ ਵਰਖਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਸੁਖਮੀਤ ਸਿੰਘ ਧਾਲੀਵਾਲ ਅਤੇ ਪਿ੍ੰਸੀਪਲ ਇਬ੍ਰਾਹਿਮ ਉੱਦਮ ਨੇ ਕਿਹਾ ਕਿ ਇਹ ਸਾਡੀਆਂ ਧੀਆਂ ਸਿਰਫ਼ ਖੇਡ ਮੈਦਾਨ 'ਚ ਹੀ ਨਹੀਂ, ਸਗੋਂ ਪੂਰੇ ਇਲਾਕੇ ਲਈ ਮਾਣ ਬਣੀਆਂ ਹਨ | ਉਨ੍ਹਾਂ ਦੀ ਇਹ ਕਾਮਯਾਬੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ | ਸਕੂਲ ਦੇ ਖੇਡ ਵਿਭਾਗ ਅਤੇ ਕੋਚ ਜਸਪਾਲ ਸਿੰਘ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਮਿਹਨਤ ਅਤੇ ਮਾਰਗ ਦਰਸ਼ਨ ਨਾਲ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ | ਇਸ ਮੌਕੇ 'ਤੇੇ ਮਿਸ ਕੁਲਵਿੰਦਰ ਕੌਰ, ਮਿਸਟਰ ਨੈਬ ਸਿੰਘ, ਮਿਸਟਰ ਚਮਕੌਰ ਸਿੰਘ, ਮਿਸਟਰ ਧਰਮ ਸਿੰਘ ਅਤੇ ਸਕੂਲ ਸਟਾਫ਼ ਹਾਜਰ ਸੀ |