26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ 'ਵਿਸ਼ਵ ਪੰਜਾਬੀ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 24-09-2025
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਨੂੰ ਪੰਜਾਬੀ ਦੇ ਪਹਿਲੇ ਕਵੀ ਬਾਬਾ ਫ਼ਰੀਦ ਜੀ ਬਾਰੇ ਦੱਸਿਆ ਅਤੇ ਮਾਂ-ਬੋਲੀ ਕੌਮਾਂਤਰੀ ਦਿਵਸ ਨੂੰ ਅੱਜ ਦੇ ਦਿਨ ਮਨਾਉਣ ਦੇ ਕਾਰਨਾਂ ਉੱਪਰ ਵੀ ਚਾਨਣਾ ਪਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ, ਚਿੱਤਰ ਕਲਾ ਮੁਕਾਬਲੇ, ਗਰੀਨ ਬੋਰਡ ਡੈਕੋਰੇਸ਼ਨ, ਪੇਂਟਿੰਗ ਅਤੇ ਪੈਂਤੀ ਅੱਖਰੀ (ਵਰਨਮਾਲਾ) ਲਿਖਤੀ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੇ ਐੱਮ.ਡੀ. ਸ: ਰਣਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਪੰਜਾਬੀ ਅਧਿਆਪਕ ਗੁਰਮੇਲ ਸਿੰਘ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਕੁਆਰਡੀਨੇਟਰ ਗੁਰਜੀਤ ਕੌਰ, ਅਧਿਆਪਕ ਬਲਜਿੰਦਰ ਕੌਰ, ਅਧਿਆਪਕ ਗੁਰਮੇਲ ਸਿੰਘ ਨੇ ਬਾਬਾ ਫ਼ਰੀਦ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ 'ਚੋਂ ਹਨ, ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ | ਉਨ੍ਹਾਂ ਪੰਜਾਬੀ ਭਾਸ਼ਾ ਦੇ ਇਤਿਹਾਸ ਅਤੇ ਪ੍ਰਾਪਤੀਆਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਉਚਾਰਨ, ਭਾਸ਼ਣ ਅਤੇ ਸੁੰਦਰ ਸੁਲੇਖਣ ਮੁਕਾਬਲੇ ਕਰਵਾਏ, ਜਿਸ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਏ ਤੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਸੇਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਰੋਡ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਅੰਜਲੀ ਭਾਸਕਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀ ਸਨ ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਸੁਰਿੰਦਰ ਬਾਵਾ, ਮੈਨੇਜਮੈਂਟ ਮੈਂਬਰ ਡਾ: ਅਲੋਕ ਸਿੰਗਲਾ, ਸ੍ਰੀਮਤੀ ਸੁਮਨਪ੍ਰੀਤ ਕੌਰ ਸਿੱਧੂ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
• ਧਨੌਲਾ, (ਜਤਿੰਦਰ ਸਿੰਘ ਧਨੌਲਾ)-ਆਪਣਾ ਪੰਜਾਬ ਫਾਉਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਪੰਜਾਬ ਪਬਲਿਕ ਸਕੂਲ ਵਿਖੇ ਅੱਜ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦਾ ਮਾਹੌਲ ਪੰਜਾਬੀ ਸਭਿਆਚਾਰ ਦੀ ਖ਼ੁਸ਼ਬੂ ਨਾਲ ਰੰਗਿਆ ਹੋਇਆ ਸੀ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਪ੍ਰੇਮ-ਭਾਵਨਾ ਨਾਲ ਭਰਪੂਰ ਕਵਿਤਾਵਾਂ ਪੇਸ਼ ਕਰ ਕੇ ਕੀਤੀ ਗਈ | ਵਿਦਿਆਰਥੀਆਂ ਨੇ ਪੰਜਾਬੀ ਦੀ ਮਹਾਨਤਾ ਬਾਰੇ ਜ਼ੋਰਦਾਰ ਭਾਸ਼ਣ ਵੀ ਦਿੱਤੇ | ਉਨ੍ਹਾਂ ਨੇ ਪੰਜਾਬੀ ਭਾਸ਼ਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬੀ ਬੋਲੀ ਹੀ ਸਾਡਾ ਅਸਲ ਵਿਰਸਾ ਹੈ ਅਤੇ ਇਸ ਨੂੰ ਸੰਸਾਰ ਭਰ ਵਿਚ ਮਾਣ ਮਿਲ ਰਿਹਾ ਹੈ | ਇਸ ਮੌਕੇ ਦੌਰਾਨ ਸਿੱਖਿਆ ਭਰਪੂਰ ਪੰਜਾਬੀ ਕਹਾਣੀਆਂ ਦਾ ਵੀ ਉਚਾਰਨ ਕੀਤਾ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਨੇ ਬੱਚਿਆ ਨੂੰ ਪੰਜਾਬੀ ਦਿਵਸ ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਨੂੰ ਆਪਣੀ ਮਾਂ ਬੋਲੀ ਦੀ ਦਿਲੋਂ ਸੰਭਾਲ ਕਰਨੀ ਚਾਹੀਦੀ ਹੈ | ਸਾਨੂੰ ਆਪਣੀ ਪੰਜਾਬੀਅਤ 'ਤੇ ਮਾਣ ਹੋਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਮੈਡਮ ਸਿਮਰਨ, ਜਸਵਿੰਦਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਸ੍ਰੀ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਕੱਟੂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ, ਬੋਲੀਆਂ, ਕਵਿਤਾਵਾਂ ਅਤੇ ਗੀਤ ਆਦਿ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਮੁਖੀ ਭਗਵੰਤ ਸਿੰਘ ਧਾਲੀਵਾਲ, ਮੈਡਮ ਰਵਿੰਦਰ ਕੌਰ ਚੰਬਲ ਅਤੇ ਪਿ੍ੰਸੀਪਲ ਸ੍ਰੀਮਤੀ ਅਰਚਨਾ ਦੱਤ ਨੇ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਾਡੀ ਪਹਿਚਾਣ ਅਤੇ ਸਭਿਆਚਾਰ ਦਾ ਪ੍ਰਤੀਕ ਹੈ | ਅੱਜ ਇਸ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਦੀ ਜ਼ਰੂਰਤ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਧੂਮ-ਧਾਮ ਮਨਾਇਆ ਗਿਆ | ਇਸ ਮੌਕੇ ਕੋਆਰਡੀਨੇਟਰ ਮੈਡਮ ਸੰਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਰਾਜ ਭਾਸ਼ਾ ਹੈ ਅਤੇ ਪੰਜਾਬੀ ਭਾਸ਼ਾ ਤਕਰੀਬਨ 133 ਦੇਸ਼ਾਂ ਵਿਚ ਬੋਲੀ ਜਾਂਦੀ ਹੈ ਅਤੇ 12 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੁਨੀਆ ਦੀਆਂ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿਚੋਂ ਇਕ ਹੈ | ਇਹ ਸਾਡੇ ਵਿਰਸੇ, ਸਭਿਆਚਾਰ ਅਤੇ ਇਤਿਹਾਸ ਦੀ ਅਸਲੀ ਪਛਾਣ ਹੈ | ਪੰਜਾਬੀ ਸਾਹਿਤ, ਕਵਿਤਾ, ਗੀਤ-ਸੰਗੀਤ ਅਤੇ ਬੋਲੀ ਵਿਚ ਇਕ ਵਿਲੱਖਣ ਰੂਹਾਨੀਅਤ ਹੈ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ ਵਿਵਾਦ ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ ਲਿਖਤ, ਸਵਾਲ-ਜਵਾਬ ਮੁਕਾਬਲਾ, ਪੋਸਟਰ ਮੁਕਾਬਲੇ ਕਰਵਾਏ ਗਏ | ਇਸੇ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਬੱਚਿਆਂ ਨੂੰ ਸਾਡੀ ਮਾਂ ਬੋਲੀ ਪੰਜਾਬੀ ਭਾਸ਼ਾ ਨਾਲ ਪਿਆਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਗੁਰਮੁਖੀ ਲਿੱਪੀ ਮਤਲਬ ਗੁਰੂਆਂ ਦੇ ਮੁੱਖ ਤੋਂ ਬੋਲੀ ਜਾਣ ਵਾਲੀ ਭਾਸ਼ਾ ਸਾਹਿਤਿਕ ਅਤੇ ਇਤਿਹਾਸਿਕ ਭਾਸ਼ਾ ਹੈ | ਇਸ ਦਾ ਵਿਰਸਾ ਬਹੁਤ ਅਮੀਰ ਹੈ | ਪੰਜਾਬੀ ਭਾਸ਼ਾ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਵੀ ਮਾਣ ਸਤਿਕਾਰ ਮਿਲਦਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਟੱਲੇਵਾਲ, (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ, ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐੰਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਪੂਰਨ ਪੰਜਾਬੀ ਭਾਸ਼ਾ ਦੇ ਰੰਗ ਵਿਚ ਰੰਗਿਆ ਗਿਆ | ਇਸ ਤਹਿਤ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਅਤੇ ਕਵਿਤਾ ਲਿਖਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪੂਰੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੁੰਦਰ ਲਿਖਾਈ ਵਿਚ ਵਰਣਮਾਲਾ ਲਿਖੀ ਗਈ | ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਵਰਣਮਾਲਾ ਦੇ ਅੱਖਰ ਆਪਣੇ ਨੰਨ੍ਹੇ ਹੱਥਾਂ ਵਿਚ ਫੜ ਕੇ ਪੰਜਾਬੀ ਭਾਸ਼ਾ ਦੀ ਖ਼ਾਸ ਪ੍ਰਦਰਸ਼ਨੀ ਲਗਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਸਕੂਲ ਵਲੋਂ ਪਹਿਲਾਂ ਵੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਖ਼ਾਸ ਉਪਰਾਲੇ ਕੀਤੇ ਜਾਂਦੇ ਹਨ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਸਲੋਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕੋਚ ਰਣਜੀਤ ਸਿੰਘ, ਮੈਡਮ ਸਰਬਜੀਤ ਕੌਰ, ਮਨਦੀਪ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ, ਪੂਜਾ ਵਰਮਾ, ਸ਼ਰਨਦੀਪ ਕੌਰ, ਵੀਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਕਿਰਨਜੋਤ ਕੌਰ, ਹਰਪ੍ਰੀਤ ਕੌਰ, ਸੰਦੀਪ ਕੌਰ, ਸਿਵਰਜੀਤ ਕੌਰ, ਅੰਮਿ੍ਤ ਕੌਰ ਅਤੇ ਕੇਅਰ ਟੇਕਰ ਰਛਪਾਲ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ |
-ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਵੀਰਪਾਲ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਾਡੀ ਮਾਂ ਭਾਸ਼ਾ ਪੰਜਾਬੀ ਨੂੰ ਪ੍ਰਫੱੁਲਿਤ ਕਰਨ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਾਡੀ ਮਾਤ ਭਾਸ਼ਾ ਨੂੰ ਦੁਨੀਆ ਨਿਵੇਕਲੀ ਥਾਂ ਮਿਲੇ | ਇਸ ਮੌਕੇ ਮੈਡਮ ਕਾਂਤਾ ਕੁਮਾਰੀ, ਪਰਦੀਪ ਕੌਰ, ਮਨੀਸ਼ਾ, ਨਿਸ਼ਾ, ਗੁਰਮੀਤ ਕੌਰ, ਹਰਪਾਲ ਕੌਰ, ਪ੍ਰੇਰਨਾ ਗਰਗ, ਲਵਲੀ, ਲਵਪ੍ਰੀਤ, ਪਿ੍ਅੰਕਾ, ਕਮਲਜੀਤ, ਬਲਜੀਤ ਕੌਰ, ਰਮਨਪ੍ਰੀਤ, ਕਰਮਜੀਤ, ਰਮਨ ਅਤੇ ਤੇਜਿੰਦਰ ਮੈਡਮ ਵੀ ਹਾਜ਼ਰ ਸਨ |
• ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀ ਦੇ ਪੰਜਾਬੀ ਲਿਪੀ, ਸੁੰਦਰ ਲਿਖਾਈ ਤੇ ਪੰਜਾਬੀ ਲੋਕ ਗੀਤ, ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵਾ ਪਹਿਨ ਕੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪਿ੍ੰਸੀਪਲ ਸੁਮਨ ਸ਼ਰਮਾ, ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
• ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਵਜੀਦਕੇ ਖੁਰਦ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਪੰਜਾਬ ਦੇ ਸਮੂਹ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਨੂੰ ਮਨਾਏ ਜਾਣ ਦੀ ਅਪੀਲ ਤਹਿਤ ਪੈਰਾਡਾਈਜ਼ ਅਕੈਡਮੀ ਵਿਚ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਭਾਸ਼ਣ ਮੁਕਾਬਲੇ, ਕਵਿਤਾ ਤੇ ਲੇਖਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਰਿੰਦਰ ਬਾਵਾ, ਰਣਜੀਤ ਸਿੰਘ ਟੱਲੇਵਾਲ, ਅਲੋਕ ਸਿੰਗਲਾ, ਸੰਜੀਵ ਬਾਂਸਲ, ਮੁਨੀਸ਼ ਸਿੰਗਲਾ ਅਤੇ ਵਿਸ਼ਾਲ ਗਰਗ, ਬਲਜਿੰਦਰ ਕੁਮਾਰ ਨੇ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ |
• ਤਪਾ ਮੰਡੀ, (ਵਿਜੇ ਸ਼ਰਮਾ)-ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਪੰਜਾਬੀ ਦਿਵਸ ਨੂੰ ਬਾਬਾ ਫਰੀਦ ਜੀ ਦੇ ਆਗਮਨ ਨੂੰ ਮੁੱਖ ਰੱਖ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਉਜਾਗਰ ਕੀਤਾ | ਸਮਾਗਮ ਵਿਚ ਪ੍ਰਭਜੋਤ ਕੌਰ (ਬੀ.ਏ. ਭਾਗ ਦੂਜਾ), ਮਹਿਕਦੀਪ ਕੌਰ (ਬੀ.ਏ. ਭਾਗ ਤੀਜਾ), ਹਰਮਨਪ੍ਰੀਤ ਕੌਰ (ਬੀ.ਏ. ਭਾਗ ਦੂਜਾ), ਮਨਦੀਪ ਕੌਰ (ਐਮ.ਏ. ਭਾਗ ਦੂਜਾ), ਅਰਸ਼ਦੀਪ ਕੌਰ (ਬੀ.ਐਡ. ਭਾਗ ਪਹਿਲਾ), ਪਰਵਿੰਦਰ ਕੌਰ (ਬੀ.ਐਡ. ਭਾਗ ਪਹਿਲਾ), ਕੋਮਲਪ੍ਰੀਤ ਕੌਰ (ਬੀ.ਏ. ਭਾਗ ਪਹਿਲਾ), ਜਸਪ੍ਰੀਤ ਕੌਰ (ਬੀ.ਏ. ਭਾਗ ਪਹਿਲਾ), ਮੁਸਕਾਨ (ਬੀ.ਏ. ਭਾਗ ਪਹਿਲਾ), ਜਸ਼ਨਪ੍ਰੀਤ ਸਿੰਘ (ਬੀ.ਏ. ਭਾਗ ਪਹਿਲਾ), ਪੁਸ਼ਪਿੰਦਰ (ਬੀ.ਏ. ਭਾਗ ਪਹਿਲਾ) ਅਤੇ ਪਵਨਪ੍ਰੀਤ ਕੌਰ (ਬੀ.ਏ. ਭਾਗ ਪਹਿਲਾ) ਨੇ ਹਿੱਸਾ ਲਿਆ | ਇਨ੍ਹਾਂ ਵਿਦਿਆਰਥੀਆਂ ਨੇ ਵਿਸ਼ਵ ਪੰਜਾਬੀ ਦਿਵਸ ਸਬੰਧੀ ਆਪਣੇ ਵਿਚਾਰ ਭਾਸ਼ਣਾ ਰਾਹੀਂ ਪੇਸ਼ ਕੀਤੇ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਰੋਬਿਨ ਮੰਗਲਾ ਨੇ ਬਾਖੂਬੀ ਨਿਭਾਈ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਬਘੇਲ ਸਿੰਘ ਨੇ ਪੰਜਾਬੀ ਭਾਸ਼ਾ ਦੇ ਹੋਂਦ ਵਿਚ ਆਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਵਧੇਰੇ ਜਾਣਕਾਰੀ ਪ੍ਰਦਾਨ ਕੀਤੀ | ਸਹਾਇਕ ਡਾਇਰੈਕਟਰ ਪ੍ਰੋਫੈਸਰ ਜਸਵਿੰਦਰ ਸਿੰਘ ਨੇ ਪੰਜਾਬੀ ਭਾਸ਼ਾ ਦੀ ਉਤਪੱਤੀ ਬਾਰੇ ਵਿਚਾਰ ਚਰਚਾ ਕੀਤੀ, ਜਦਕਿ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਮਾਤ ਭਾਸ਼ਾ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਸਮਾਗਮ ਵਿਚ ਪੰਜਾਬੀ ਅਤੇ ਸੋਸ਼ਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਕੁਮਾਰੀ ਸ਼ੈਲਜਾ, ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ, ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਹਰਜੀਤ ਕੌਰ, ਪ੍ਰੋਫੈਸਰ ਹਰਜੀਤ ਕੌਰ (ਮੰਡੀ ਕਲਾਂ), ਪ੍ਰੋਫੈਸਰ ਵਰਿੰਦਰ ਕੌਰ ਅਤੇ ਪ੍ਰੋਫੈਸਰ ਮਨਦੀਪ ਕੌਰ ਹਾਜ਼ਰ ਸਨ | ਇਸ ਸਮਾਗਮ ਨੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਵਧਾਇਆ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
Ad Position 24