26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਿੰਡ ਚੀਮਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਇਕਾਈ ਗਠਿਤ

Ad Position 21
No active advertisement
ਅਜੀਤ ਡੈਸਕ 24-09-2025
ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਮੀਟਿੰਗ ਗੁਰਵਿੰਦਰ ਸਿੰਘ ਐਡਵੋਕੇਟ ਬਰਨਾਲਾ ਆਗੂ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਨਸ਼ਿਆਂ ਦੇ ਖ਼ਾਤਮੇ ਤੇ ਵਚਨਬੱਧਤਾ ਜ਼ਾਹਰ ਕੀਤੀ | ਉਨ੍ਹਾਂ ਨੇ ਕਿਹਾ ਕਿ ਵਾਰਿਸ ਪੰਜਾਬ ਜੱਥੇਬੰਦੀ ਦੀ ਸੋਚ ਨੂੰ ਹਰ ਘਰ, ਜਵਾਨ, ਕਿਸਾਨ ਅਤੇ ਮਜ਼ਦੂਰ ਤੱਕ ਪਹੁੰਚਾਇਆ ਜਾਵੇ | ਐਡਵੋਕੇਟ ਗੁਰਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਹੜ੍ਹ ਪੀੜਤਾਂ ਲੋਕਾਂ ਦੀਆਂ ਮੁਸ਼ਕਲਾਂ ਵਿਚ ਹਰ ਤਰ੍ਹਾਂ ਸਾਥ ਦੇ ਰਹੀ ਹੈ ਅਤੇ 11 ਅਗਸਤ ਤੋਂ ਲਗਾਤਾਰ ਵਲੰਟੀਅਰ ਅਤੇ ਨੁਮਾਇੰਦੇ ਕੈਂਪਾਂ ਰਾਹੀਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਸੰਦੇਸ਼ ਅਤੇ ਇੱਛਾ ਅਨੁਸਾਰ ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪੂਰੀ ਟੀਮ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਲਗਾਤਾਰ ਕਾਰਜ ਕੀਤੇ ਗਏ ਅਤੇ ਜਾਰੀ ਵੀ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਹਰ ਪਾਸੇ ਤੋਂ ਮਾਰ ਪੈ ਰਹੀ ਹੈ | ਜਿਸ ਲਈ ਸਾਡੀ ਜਥੇਬੰਦੀ ਨਸ਼ਿਆਂ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਅਤੇ ਹੋਰ ਅਲਾਮਤਾਂ ਨੂੰ ਖ਼ਤਮ ਕਰਨ ਲਈ ਮੈਦਾਨ ਵਿਚ ਨਿੱਤਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਸਾਡੀ ਜੱਥੇਬੰਦੀ ਤੋਂ ਵੱਡੀ ਆਸ ਹੈ | ਜਿਸ ਲਈ 2027 ਵਿਚ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਪਿੰਡ ਚੀਮਾ ਵਿਖੇ ਜੱਥੇਬੰਦੀ ਦੀ ਪਿੰਡ ਇਕਾਈ ਦੀ ਚੋਣ ਵੀ ਕੀਤੀ ਗਈ | ਜਿਸ ਵਿਚ ਗੁਰਨੈਬ ਸਿੰਘ, ਗੁਰਮੀਤ ਸਿੰਘ, ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ ਗਿੰਦੀ, ਜਰਨੈਲ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ, ਬਲਦੇਵ ਸਿੰਘ, ਹਰਵਿੰਦਰ ਸਿੰਘ, ਮਨਦੀਪ ਸਿੰਘ, ਕੇਵਲ ਸਿੰਘ, ਲਖਵਿੰਦਰ ਸਿੰਘ, ਹਰਜੋਤ ਸਿੰਘ ਆਦਿ ਮੈਂਬਰ ਲਏ ਗਏ ਹਨ | ਇਸ ਮੌਕੇ ਸੁਖਵਿੰਦਰ ਸਿੰਘ ਠੀਕਰੀਵਾਲ, ਮਨੂੰ ਜਿੰਦਲ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਸ਼ਚਿਤ ਅਗਲੀ ਖ਼ਬਰ ਖੇਤ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ <br/>
Ad Position 24