ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਜੀ. ਜੀ. ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਬਲਜੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਿਆ ਕਿ ਪੰਜਾਬੀ ਬੋਲੀ ਸਾਡੀ ਮਾਂ ਬੋਲੀ ਹੈ | ਸਾਨੂੰ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ, ਜੋ ਸਾਨੂੰ ਸਾਡੇ ਪੂਰਵਜਾਂ ਤੋਂ ਵਿਰਸੇ ਵਜੋਂ ਮਿਲੀ ਹੈ | ਇਸ ਮੌਕੇ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ, ਜੋ ਸਾਨੂੰ ਜਨਮ ਤੋਂ ਹੀ ਪ੍ਰਾਪਤ ਹੁੰਦੀ ਹੈ ਅਤੇ ਇਹ ਸਾਡੀ ਪਹਿਚਾਣ ਦਾ ਅਟੁੱਟ ਹਿੱਸਾ ਹੈ | ਇਸ ਲਈ ਇਸ ਦਾ ਸਤਿਕਾਰ ਕਰਨਾ ਸਾਡਾ ਪਹਿਲਾ ਫ਼ਰਜ਼ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |