ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਝੇ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਕਿਸਾਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਦੱਸਿਆ ਕਿ ਭਾਕਿਯੂ ਸਿੱਧੂਪੁਰ ਵਲੋਂ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦੀ ਵਿਸ਼ੇਸ਼ ਮਦਦ ਕੀਤੀ ਜਾ ਰਹੀ ਹੈ | ਕਿਸਾਨਾਂ ਦੇ ਘਰਾਂ ਦੀ ਰਿਪੇਅਰ ਤੋਂ ਇਲਾਵਾ ਕਿਸਾਨਾਂ ਦੀਆਂ ਜ਼ਮੀਨਾਂ ਦੁਬਾਰਾ ਜਥੇਬੰਦੀ ਵਲੋਂ ਵਾਹੀ ਯੋਗ ਕਰ ਕੇ ਦਿੱਤੀਆਂ ਜਾਣਗੀਆਂ | ਜਿਸ ਸਬੰਧੀ ਜ਼ਿਲ੍ਹੇ ਦੇ ਸਾਰੇ ਬਲਾਕ ਆਗੂਆਂ ਦੀਆਂ ਪੀੜਤ ਕਿਸਾਨਾਂ ਦੀ ਮਦਦ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਨਛੱਤਰ ਸਿੰਘ ਸਹੌਰ, ਕਰਨੈਲ ਸਿੰਘ ਗਾਂਧੀ, ਜਗਪਾਲ ਸਿੰਘ, ਗੁਰਚਰਨ ਸਿੰਘ ਧੂਰਕੋਟ, ਮਿੱਠੂ ਸਿੰਘ, ਪ੍ਰਸ਼ੋਤਮ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਪ੍ਰੀਤਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ, ਸੁਖਪਾਲ ਸਿੰਘ, ਪਵਿੱਤਰ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ ਖਰੜਵਾਲ, ਕੁਲਵੰਤ ਸਿੰਘ ਖ਼ਿਆਲੀ, ਜੰਗੀਰ ਸਿੰਘ, ਪ੍ਰਧਾਨ ਜੀਤ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਪ੍ਰਮੇਸ਼ਵਰ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ |