29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਆਦਿ ਸ਼ਕਤੀ ਰਾਮਲੀਲ੍ਹਾ ਕਲੱਬ ਦੇ ਪ੍ਰਬੰਧਕ ਵਧਾਈ ਦੇ ਪਾਤਰ-ਕਰੁਨੇਸ਼ ਗਰਗ

Ad Position 21
No active advertisement
ਅਜੀਤ ਡੈਸਕ 25-09-2025
ਧਨੌਲਾ, 24 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮਲੀਲਾ ਕਲੱਬ ਧਨੌਲਾ ਦੀ ਪ੍ਰਬੰਧਕੀ ਕਮੇਟੀ ਵਧਾਈ ਦੀ ਪਾਤਰ ਹੈ | ਜਿਹੜੀ ਹਰ ਵਰ੍ਹੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਰਾਮਲੀਲਾ ਦਾ ਸਫਲ ਮੰਚਨ ਕਰ ਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਦੇ ਹਨ | ਇਹ ਪ੍ਰਗਟਾਵਾ ਰਾਮਲੀਲਾ ਕਲੱਬ ਵਲੋਂ ਉਚੇਚੇ ਤੌਰ 'ਤੇ ਬੁਲਾਏ ਗਏ ਪੋਲਿਊਸ਼ਨ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਕਰੁਨੇਸ਼ ਗਰਗ ਨੇ ਭਾਰੀ ਲੋਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਅਤੇ ਰਿਬਨ ਕੱਟਣ ਦੀ ਰਸਮ ਸ੍ਰੀ ਕਰੁਣੇਸ਼ ਗਰਗ ਨੇ ਆਪਣੇ ਕਰ ਕਮਲਾਂ ਨਾਲ ਕੀਤੀ | ਉਨ੍ਹਾਂ ਗੱਲ ਜ਼ੋਰ ਦੇ ਕੇ ਆਖੀ ਕਿ ਕਲਾਕਾਰਾਂ ਵਲੋਂ ਕੀਤੀ ਗਈ ਤਿਆਰੀ ਅਤੇ ਦਰਸ਼ਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਨਜ਼ਰ ਆ ਰਿਹਾ ਹੈ ਕਿ ਇੱਥੇ ਭਾਈਚਾਰਕ ਸਾਂਝ ਬੇਹੱਦ ਗੂੜ੍ਹੀ ਹੈ | ਸ੍ਰੀ ਆਦਿ ਸ਼ਕਤੀ ਰਾਮ ਲੀਲਾ ਕਲੱਬ ਦੇ ਪ੍ਰਧਾਨ ਰਜਿੰਦਰ ਗਰਗ, ਗਊਸ਼ਾਲਾ ਕਮੇਟੀ ਦੇ ਸਰਪ੍ਰਸਤ ਜਨਕ ਰਾਜ ਬਾਂਸਲ, ਨੌਜਵਾਨ ਪ੍ਰਬੰਧਕ ਗਗਨ ਗੱਗੂ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਜੀਵਨ ਬਾਂਸਲ, ਅਗਰਵਾਲ ਸਭਾ ਦੇ ਪ੍ਰਧਾਨ ਅਰੁਣ ਬਾਂਸਲ, ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ, ਗਊਸ਼ਾਲਾ ਕਮੇਟੀ ਦੇ ਚੇਅਰਮੈਨ ਰਜਨੀਸ਼ ਕੁਮਾਰ ਬਾਂਸਲ ਨੇ ਸ੍ਰੀ ਗੁਰਨੇਸ਼ ਗਰਗ ਨੂੰ ਬਹੁਤ ਹੀ ਸ਼ਾਨਦਾਰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸ੍ਰੀ ਕਰੁਣੇਸ਼ ਗਰਗ ਨੇ ਆਦਿ ਸ਼ਕਤੀ ਰਾਮਲੀਲਾ ਕਲੱਬ ਦੇ ਪ੍ਰਬੰਧਕਾਂ ਦੀ ਮੰਗ ਨੂੰ ਮੱਦੇਨਜ਼ਰ ਰੱਖਦਿਆਂ 30 ਕਿੱਲੋਵਾਟ ਦਾ ਜਨਰੇਟਰ ਭੇਟ ਕਰਨ ਦਾ ਐਲਾਨ ਵੀ ਕੀਤਾ | ਸ੍ਰੀ ਕਰੁਣੇਸ਼ ਗਰਗ ਵਲੋਂ ਰਾਵਣ ਦਾ ਰੋਲ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਅਦਾ ਕਰ ਰਹੇ ਪੰਕਜ ਗੌਤਮ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟੱਲੇਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਬਰਨਾਲਾ ਦੀਆਂ 16 ਟਰੈਵਲ ਏਜੰਸੀਆਂ ਦੇ ਲਾਇਸੰਸ ਕੀਤੇ ਰੱਦ <br/>
Ad Position 24