29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਟੱਲੇਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 25-09-2025
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਸਟੱਬਲ ਬਰਨਿੰਗ ਸੀਜ਼ਨ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਬ-ਡਵੀਜ਼ਨ ਤਪਾ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਅੱਜ ਪਿੰਡ ਟੱਲੇਵਾਲ ਸਹਿਕਾਰੀ ਸਭਾ ਵਿਖੇ ਵੀ ਕਿਸਾਨਾਂ ਦੇ ਇਕੱਠ ਦੌਰਾਨ ਸ੍ਰੀ ਆਯੂਸ਼ ਗੋਇਲ ਐਸ.ਡੀ.ਐਮ. ਤਪਾ ਵਲੋਂ ਕਿਸਾਨ ਭਰਾਵਾਂ ਤੇ ਆਮ ਲੋਕਾਂ ਨੂੰ ਦੱਸਿਆ ਗਿਆ ਕਿ ਪਰਾਲੀ ਦਾ ਧੂੰਆਂ ਜਿੱਥੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਮਾੜਾ ਅਸਰ ਆਉਂਦਾ ਹੈ ਉੱਥੇ ਹੀ ਅੱਗ ਲਾਉਣ ਕਰ ਕੇ ਹੋਏ ਧੰੂਏਾ ਨਾਲ ਸਾਹ ਦੇ ਮਰੀਜ਼ਾਂ ਨੂੰ ਵੀ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ ਵਿਚ ਮੌਜੂਦ ਮਿੱਤਰ ਕੀੜੇ ਮਰ ਜਾਂਦੇ ਹਨ, ਜਿਸ ਕਰ ਕੇ ਅਗਲੀ ਫ਼ਸਲ ਦੀ ਪੈਦਾਵਾਰ ਵੀ ਘੱਟ ਜਾਂਦੀ ਹੈ | ਅੱਜ ਪਿੰਡ ਟੱਲੇਵਾਲ ਵਿਖੇ ਆਮ ਲੋਕਾਂ ਅਤੇ ਕਿਸਾਨ ਭਰਾਵਾਂ ਦਾ ਇਕੱਠ ਕਰ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਕਲੱਸਟਰ ਅਫ਼ਸਰ, ਜਸਵਿੰਦਰ ਸਿੰਘ ਸਹਾਇਕ ਕਲੱਸਟਰ ਅਫ਼ਸਰ, ਗੁਰਵਿੰਦਰ ਸਿੰਘ ਸਹਾਇਕ ਕਲੱਸਟਰ ਅਫ਼ਸਰ ਅਤੇ ਗੁਰਲਾਲ ਸਿੰਘ ਜੂਨੀਅਰ ਸਹਾਇਕ, ਸਰਪੰਚ ਜਗਰਾਜ ਸਿੰਘ ਰਾਜਾ, ਚਮਕੌਰ ਸਿੰਘ ਢਿੱਲੋਂ, ਰਜਿੰਦਰ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਸੈਕਟਰੀ ਹਰਜੀਤ ਸਿੰਘ, ਸੁਖਦੀਪ ਸਿੰਘ ਸੇਲਜ਼ਮੈਨ, ਕਾਲਾ ਸਿੰਘ, ਲਖਵੀਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਦੀਆਂ ਦਰਾਂ ਵਿਚ ਕਮੀ ਕਰਨ ਨਾਲ ਪ੍ਰਧਾਨ ਮੰਤਰੀ ਨੇ ਲੋਕਾਂ ਦਾ ਦਿਲ ਜਿੱਤਿਆ-ਧਰਮ ਸਿੰਘ ਫ਼ੌਜੀ <br/> ਅਗਲੀ ਖ਼ਬਰ ਸ੍ਰੀ ਆਦਿ ਸ਼ਕਤੀ ਰਾਮਲੀਲ੍ਹਾ ਕਲੱਬ ਦੇ ਪ੍ਰਬੰਧਕ ਵਧਾਈ ਦੇ ਪਾਤਰ-ਕਰੁਨੇਸ਼ ਗਰਗ
Ad Position 24